Sunday, November 15, 2026

ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਵਿਦਿਆਰਥੀ ਚਮਕੇ

ਸੰਦੌੜ, 6 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਾਡਰਨ ਗਰੁੱਪ ਆਫ ਇੰਸਟੀਚਿਊਸ਼ਨ ਧੂਰੀ ਦੀ ਸਰਪ੍ਰਸਤੀ ਅਤੇ ਡਾਇਰੈਕਟਰ PPN0606201715ਜਗਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾਂ ਦਾ ਸੀ.ਬੀ.ਐਸ.ਈ ਦਸਵੀਂ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ 100% ਰਿਹਾ।ਵਿਦਿਆਰਥੀਆਂ ਨੇ ਆਪਣੇ ਵਧੀਆ ਗਰੇਡ ਪ੍ਰਾਪਤ ਕਰਦੇ ਹੋਏ ਆਪਣੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ।ਵਿਦਿਆਰਥੀਆਂ ਨੇ ਪਿਛਲੇ ਸਾਲਾਂ ਦੇ ਸਾਰੇ ਰਿਕਾਰਡ ਤੋੜਦੇ ਹੋਏ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਜਿਸ ਵਿਚ ਹਰਮਨਜੋਤ ਕੌਰ ਸਿੱਧੂ ਅਤੇ ਹਰਮਨਦੀਪ ਕੌਰ ਨੇ 10, ਜਸ਼ਨਪ੍ਰੀਤ ਕੌਰ ਅਤੇ ਸੁਖਮਨਜੋਤ ਸਿੰਘ ਧਾਲੀਵਾਲ ਨੇ 9.8, ਸੰਦੀਪ ਕੌਰ ਨੇ 9.4, ਸਿਮਰਨਪ੍ਰੀਤ ਕੌਰ, ਤਨਦੀਪ ਕੌਰ ਅਤੇ ਤਰਨਪ੍ਰੀਤ ਕੌਰ ਨੇ 9.2, ਸਿਮਰਨਜੀਤ ਕੌਰ, ਜੋਬਨਪ੍ਰੀਤ ਕੌਰ, ਪਰਨੀਤ ਕੌਰ, ਤਨਵੀਰ ਕੌਰ, ਰਮਨਦੀਪ ਕੌਰ ਅਤੇ ਮੁਹੰਮਦ ਅਰਸਲਨ ਨੇ 9.0 ਸੀ.ਜੀ.ਪੀ.ਏ,  ਗਰੇਡ ਹਾਸਲ ਕੀਤੇ।ਡਾਇਰੈਕਟਰ ਗੁਰਵਿੰਦਰ ਕੌਰ, ਪ੍ਰਿਸੀਪਲ ਡਾ. ਨੀਤੂ ਸੇਠੀ, ਵਾਇਸ ਪ੍ਰਿਸੀਪਲ ਪੁਸ਼ਪਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਬੱਚਿਆਂ ਦੀ ਕਾਮਯਾਬੀ ਤੇ ਵਧਾਈ ਦਿਤੀ।ਉਹਨਾਂ ਨੇ ਵਿਦਿਆਰਥੀਆਂ ਦੀ ਸਫਲਤਾ ਤੇ ਅਧਿਆਪਕਾਂ ਦਾ ਧੰਨਵਾਦ ਵੀ ਕੀਤਾ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …

Leave a Reply