ਸੰਦੌੜ, 6 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੁਲਿਸ ਥਾਣਾ ਸੰਦੌੜ ਦੇ ਇੰਸਪੈਕਟਰ ਰਣਵੀਰ ਸਿੰਘ ਦੀ ਅਗਵਾਈ ਵਿੱਚ ਥਾਣੇ ਵੱਖ
ਵੱਖ ਥਾਵਾਂ ਤੇ ਨਾਕੇ ਲਗਾ ਕੇ ਵਾਹਣਾ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਇਹ ਚੈਕਿੰਗ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ ਤਾਂ ਜੋ ਅਮਨ ਸ਼ਾਂਤੀ ਦਾ ਮਹੌਲ ਕਾਇਮ ਰੱਖਿਆ ਜਾ ਸਕੇ।ਉਹਨਾਂ ਕਿਹਾ ਕਿ ਪੁਲਿਸ ਹਰ ਲੋਕਾਂ ਦੇ ਜਾਨ ਮਾਲ ਦੀ ਸਰੱਖਿਆ ਲਈ ਵਚਨਬੱਧ ਹੈ।ਇਸ ਮੌਕੇ ਹੌਲਦਾਰ ਹਰਪਾਲ ਸਿੰਘ ਪੰਜਗਰਾਈਆਂ,ਕਾਂਸਟੇਬਲ ਹਰਮਨ ਸਿੰਘ,ਸਤਵੰਤ ਸਿੰਘ ਸਮੇਤ ਕਈ ਮੁਲਾਜ਼ਮ ਹਾਜ਼ਰ ਸਨ।
Check Also
‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …
Punjab Post Daily Online Newspaper & Print Media