ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਉਰੋ) – ਝੋਨੇ ਦੀ ਸਿੱਧੀ ਬਿਜਾਈ ਸਫਲਤਾਪੂਰਵਕ ਕਰਨ ਅਤੇ ਚੰਗੀ ਪੈਦਾਵਾਰ ਲੇਣ ਲਈ ਕੁਝ ਤਕਨੀਕੀ
ਨੁਕਤਿਆਂ ਨੂੰ ਧਿਆਨ ਵਿੱਚ ਰੱਖਣ ਦੀ ਸਖਤ ਜ਼ਰੂਰਤ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।ਇਹ ਵਿਚਾਰ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬਲਾਕ ਪਠਾਨਕੋਟ ਦੇ ਪਿੰਡ ਭੂਰ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲਗਾਏ ਪ੍ਰਦਰਸ਼ਨੀ ਪਲਾਟ ਮੌਕੇ ਇਕੱਤਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਹੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਦੇਸ਼ ਕੁਮਾਰ ਖੇਤੀਬਾੜੀ ਉਪ ਨਿਰੀਖਕ, ਰਣਜੋਧ ਸਿੰਘ, ਰਜਨੀਸ਼ ਅੰਡੋਤਰਾ ਸਮੇਤ ਹੋਰ ਕਿਸਾਨ ਹਾਜ਼ਰ ਸਨ।ਮੌਕੇ ਤੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਡਰਿਲ ਨਾਲ ਕਰਕੇ ਪ੍ਰਦਰਸ਼ਤ ਵੀ ਕੀਤਾ ਗਿਆ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 30 ਫੀਸਦੀ ਮਜ਼ਦੂਰੀ ਅਤੇ 10-15 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਲਕੀਆਂ ਅਤੇ ਉੱਚੀਆਂ ਜ਼ਮੀਨਾਂ ਦੀ ਚੋਣ ਨਾਂ ਕਰੋ,ਸਿਰਫ ਭਾਰੀਆਂ ਅਤੇ ਜ਼ਰਖੇਜ਼ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਕੀਤੀ ਜਾਵੇ ਕਿਉਂਕਿ ਹਲਕੀਆਂ ਜ਼ਮੀਨਾਂ ਵਿੱਚ ਪਾਣੀ ਖੜਾ ਨਾਂ ਹੋਣ ਕਾਰਨ ਸਿੱਧੀ ਬਿਜਾਈ ਨਾਲ ਬੀਜੇ ਝੋਨੇ ਦੀ ਫਸਲ ਵਿੱਚ ਲੋਹੇ ਦੀ ਘਾਟ ਬਹੁਤ ਆ ਜਾਂਦੀ ਹੈ।ਉਨਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਜਿਥੇ ਮਧਾਨਾ ਅਤੇ ਗੰਢ ਵਾਲੇ ਡੀਲੇ ਦੀ ਵਧੇਰੇ ਸਮੱਸਿਆ ਹੋਵੋ, ਦੀ ਚੋਣ ਨਹੀ ਕਰਨੀ ਚਾਹੀਦੀ।ਉਨਾਂ ਕਿਹਾ ਕਿ ਸਿੱਧੀ ਬਿਜਾਈ ਦੀ ਸਫਲਤਾ ਲਈ ਜ਼ਰੂਰੀ ਹੈ ਕਿ ਖੇਤ ਨੂੰ ਲੇਜ਼ਰ ਕਰਾਹੇ ਨਾਲ ਪੱਧਰਾ ਕਰ ਲਿਆ ਜਾਵੇ ਤਾਂ ਜੋ ਪਾਣੀ ਇਕਸਾਰ ਲੱਗ ਸਕੇ ਅਤੇ ਪਾਣੀ ਦੀ ਬੱਚਤ ਵੀ ਹੋ ਸਕੇ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਘੱਟ ਸਮੇਂ ਵਿੱਚ ਪੱਕਣ ਵਾਲੀ ਕਿਸਮ ਪੀ.ਆਰ 115, ਪੀ ਆਰ 126, ਬਾਸਮਤੀ 1121 ਦੀ ਹੀ ਬਿਜਾਈ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਬਾਸਮਤੀ ਦੀ ਬਿਜਾਈ ਵੀ ਸਿੱਧੀ ਬਿਜਾਈ ਵਿਧੀ ਨਾਲ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਇੱਕ ਲਿਟਰ ਪੈਂਡੀਮੈਥਾਲੀਨ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਛਿੜਕਾਅ ਕਰਨਾ ਚਾਹੀਦਾ ਹੈ।ਇਸ ਤੋਂ ਇਲਾਵਾ ਸਵਾਂਕ ਅਤੇ ਮੋਥੇ ਦੀ ਰੋਕਥਾਮ ਲਈ ਬਿਜਾਈ ਤੋਂ 20-25 ਦਿਨਾਂ ਬਾਅਦ 100 ਮਿਲੀਲਿਟਰ ਬਿਸਪਾਇਰੀਬੈਕ 10 ਐਸ ਸੀ ਪ੍ਰਤੀ ਏਕੜ ਨੂੰ 150 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰੋ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media