ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕ ਕੀਤਾ ਜਾਵੇ
ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਉਰੋ) – ਸਰਕਾਰ ਦੀ ਆਟਾ ਦਾਲ ਯੋਜਨਾਂ, ਵੱਖ ਵੱਖ ਪੈਂਨਸਨ ਸਕੀਮਾਂ ਦੇ ਲਾਭਪਾਤਰੀ ਅਤੇ ਹੋਰ ਸਕੀਮਾਂ ਦੇ ਲਾਭ ਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਹੀ ਲੋਕਾਂ ਤੱਕ ਪਹੁੰਚ ਰਿਹਾ ਹੈ ਇਸ ਦੀ ਪੁਸ਼ਟੀ ਕਰਨ ਲਈ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਡੋਰ ਟੂ ਡੋਰ ਦੋਬਾਰਾ ਜਾਂਚ ਪੜਤਾਲ ਕੀਤੀ ਜਾਵੇਗੀ ਤਾਂ ਜੋ ਜਰੂਰਤ ਮੰਦ ਅਤੇ ਗਰੀਬ ਲੋਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੂਰੀ ਤਰ੍ਹਾਂ ਉਠਾ ਸਕਣ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਆਯੋਜਿਤ ਕੀਤੀ ਮੀਟਿੰਗ ਦੋਰਾਨ ਕੀਤਾ। ਇਸ ਮੋਕੇ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਡਾ. ਤਰਸੇਮ ਸਿੰਘ ਡੀ.ਐਚ.ਓ ਪਠਾਨਕੋਟ, ਸੁਖਵਿੰਦਰ ਸਿੰਘ ਜਿਲ੍ਹਾ ਭਲਾਈ ਅਫਸ਼ਰ, ਡਾ. ਹਰਿੰਦਰ ਸਿੰਘ ਖੇਤੀਬਾੜੀ ਅਫਸ਼ਰ, ਬਲਵਿੰਦਰ ਸਿੰਘ ਜੀ.ਐਮ ਇੰਡਸਟ੍ਰੀਜ, ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਸੰਬੋਧਨ ਦੇ ਦੋਰਾਨ ਸ੍ਰ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਪਰੋਕਤ ਸਕੀਮਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹਨ ਇਨ੍ਹਾਂ ਦਾ ਸਿੱਧੇ ਰੂਪ ਵਿੱਚ ਲਾਭ ਜਰੂਰਤਮੰਦ ਲੋਕਾਂ ਤੱਕ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਉਪਰੋਕਤ ਸਕੀਮਾਂ ਦੇ ਸਬੰਧ ਵਿੱਚ ਸਬੰਧਤ ਦਫਤਰਾਂ ਵਿੱਚ ਆਉਂਦਾ ਹੈ ਤਾਂ ਉਸ ਵੱਲੋਂ ਦਿੱਤੀ ਗਈ ਅਰਜੀ ਨੂੰ ਗੰਭੀਰਤਾਂ ਨਾਲ ਲੈਂਦੇ ਹੋਏ ਦੇਖਿਆ ਜਾਵੇ ਕਿ ਅਗਰ ਉਹ ਵਿਅਕਤੀ ਉਪਰੋਕਤ ਸਕੀਮਾਂ ਦਾ ਲਾਭ ਲੈਣ ਦਾ ਹੱਕਦਾਰ ਹੈ ਤਾਂ ਉਸ ਵਿਅਕਤੀ ਦਾ ਨਾਮ ਸਬੰਧਤ ਸਕੀਮ ਵਿੱਚ ਜਰੂਰ ਦਰਜ ਕੀਤਾ ਜਾਵੇ।
ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਕਿਸੇ ਕੰਮ ਦੇ ਲਈ ਉਨ੍ਹਾਂ ਦੇ ਦਫਤਰ ਵਿੱਚ ਆਉਂਦਾ ਹੈ ਤਾਂ ਉਸ ਵਿਅਕਤੀ ਨੂੰ ਉਸ ਦੇ ਕੰਮ ਦੇ ਸਬੰਧ ਵਿੱਚ ਸਹੀ ਜਾਣਕਾਰੀ ਦਿੱਤੀ ਜਾਵੇ। ਉਸ ਦੁਆਰਾ ਲਿਆਂਦੇ ਗਏ ਕਾਗਜ ਪੱਤਰ ਵਿੱਚ ਕੀ ਕਮੀ ਹੈ ਉਸ ਨੂੰ ਦੱਸਿਆ ਜਾਵੇ ਅਤੇ ਉਸ ਦਾ ਕੰਮ ਕਿਸ ਅਧਿਕਾਰੀ ਨੇ ਕਰਨਾਂ ਹੈ ਇਸ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਕਤ ਵਿਅਕਤੀ ਨੂੰ ਆਪਣੇ ਕੰਮ ਦੇ ਲਈ ਬਾਰ ਬਾਰ ਸਰਕਾਰੀ ਦਫਤਰਾਂ ਦੇ ਚੱਕਰ ਨਾ ਲਗਾਉਂਣੇ ਪੈਣ।ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਵਿੱਚ ਆਉਂਣ ਵਾਲੇ ਲੋਕਾਂ ਦੇ ਲਈ ਬੈਠਣ ਦੀ ਵਿਵਸਥਾ ਪੂਰਨ ਰੂਪ ਵਿੱਚ ਕੀਤੀ ਜਾਵੇ।ਉਨ੍ਹਾਂ ਸੇਵਾ ਕੇਂਦਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਸ ਵਿਅਕਤੀ ਦਾ ਵੀ ਕੋਈ ਵੀ ਫਾਰਮ ਭਰਿਆ ਜਾਂਦਾ ਹੈ, ਉਸ ਵਿੱਚ ਉਸ ਦੇ ਘਰ ਦਾ ਪਤਾ ਅਤੇ ਬਾਕੀ ਸਾਰੀਆਂ ਜਰੂਰੀ ਜਾਣਕਾਰੀਆਂ ਗੰਭੀਰਤਾ ਨਾਲ ਭਰੀਆਂ ਜਾਣ।ਇਸ ਤੋਂ ਇਲਾਵਾ ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਬਣਾਉਣ ਦੀ ਸੁਵਿਧਾ ਸ਼ੁਰੂ ਕਰਨ ਲਈ ਵਿਭਾਗੀ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਪਰੋਕਤ ਸੁਵਿਧਾ ਸੇਵਾ ਕੇਂਦਰ ਵਿੱਚ ਹੀ ਦਿੱਤੀ ਨੂੰ ਯਕੀਨੀ ਬਣਾਇਆ ਜਾਵੇ।ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕ ਕੀਤਾ ਜਾਵੇ, ਜਿਸ ਅਧੀਨ ਨਹਿਰੂ ਯੂਵਾ ਕੇਂਦਰ ਅਤੇ ਸਪੋਰਟਸ ਵਿਭਾਗ ਨਾਲ ਤਾਲਮੇਲ ਕਰਕੇ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਜਾਵੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …