ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਅੱਜ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਸਪਤਾਹਿਕ ਤੇ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ, ਵਿਵੇਕ ਸੋਣੀ (ਐਸ.ਐਸ.ਪੀ), ਸ੍ਰੀ ਕਪਿਲ ਅਗਰਵਾਲ (ਸੀ.ਜੇ.ਐਮ), ਐਸ.ਐਸ ਕਲੇਰ (ਡੀ.ਏ) ਅਤੇ ਸ੍ਰੀਮਤੀ ਅਮਨਦੀਪ ਕੋਰ ਚਾਹਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਅਦਿ ਵਿਸੇਸ ਰੂਪ ਵਿਚ ਸਾਮਿਲ ਹੋਏ ਇਸ ਮੀਟਿੰਗ ਵਿਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਨੇ ਆਪਣੀ ਪ੍ਰੋਗਰੇਸ ਰਿਪੋਰਟ ਪੇਸ ਕੀਤੀ।ਇਸ ਤੋ ਇਲਾਵਾ ਕੋਮੀ ਕਾਨੂੰਨੀ ਸੇਵਾਵਾ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 08 ਜੁਲਾਈ 2017 ਨੂੰ ਹੲ ਤਰਾਂ ਦੇ ਮੁੱਦੇ ‘ਤੇ ਲਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਿਕਰ ਕੀਤਾ ਗਿਆ।ਜਿਲ੍ਹਾ ਤੇ ਸੈਸਨ ਜੱਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 8 ਜੁਲਾਈ ਨੂੰ ਲੱਗਣ ਵਾਲੀ ਨੈਸਨਲ ਲੋਕ ਅਦਾਲਤ ਵਿੱਚ ਆਪਣੇ ਵੱਧ ਤੋਂ ਵੱਧ ਕੇਸ ਲਗਾਉਣ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …