ਨਵੀਂ ਦਿੱਲੀ, 6 ਜੂਨ (ਪੰਜਾਬ ਪੋਸਟ ਬਿਊਰੋ)- ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਰੇਲੀ ‘ਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ `ਤੇ ਸੋਗ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ, ”ਯੂ.ਪੀ ਦੇ ਬਰੇਲੀ ਵਿਖੇ ਹੋਇਆ ਬੱਸ ਹਾਦਸਾ ਬਹੁਤ ਹਿਰਦੇਵੇਧਕ ਹੈ।ਮੈਂ ਜਾਨੀ ਨੁਕਸਾਨ `ਤੇ ਸੋਗ ਪ੍ਰਗਟਾਉਂਦਾ ਹਾਂ।ਮੈਂ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ”।ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਿਲੀਫ ਫੰਡ ਵਿਚੋਂ ਮ੍ਰਿਤਕਾਂ ਦੇ ਨਿਕਟ ਸਬੰਧੀਆਂ ਲਈ ਦੋ-ਦੋ ਲੱਖ ਰੁਪਏ ਅਤੇ ਹਾਦਸੇ ਵਿੱਚ ਜ਼ਖਮੀਆਂ ਲਈ 50000/- ਰੁਪਏ ਦੀ ਅਨੁਗ੍ਰਹਿ ਰਾਹਤ ਦੇਣ ਦਾ ਐਲਾਨ ਕੀਤਾ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media