Friday, September 25, 2026

ਡੀ.ਏ.ਵੀ ਇੰਟਰਨੈਸ਼ਨਲ ਦੱਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਸੀ.ਬੀ.ਐਸ.ਈ ਦੱਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਸਕੂਲ਼ PPN0706201703ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਦੱਸਿਆ ਕਿ 2016-17 ਦੀ ਇਸ ਪ੍ਰੀਖਿਆ ਵਿੱਚ ਬੈਠੇ ਸਾਰੇ ਦੇ ਸਾਰੇ ਵਿਦਿਆਰਥੀ ਕਾਮਯਾਬ ਰਹੇ ਹਨ।ਉਨਾਂ ਦੱਸਿਆ ਕਿ 79 ਵਿਦਿਆਰਥੀਆਂ ਨੇ ਸਾਰੇ ਵਿਸ਼ਿਆਂ ਵਿੱਚ 10 ਸੀ.ਜੀ.ਪੀ.ਏ ਗਰੇਡ ਹਾਸਲ ਕੀਤਾ ਹੈ।ਇਸ ਤੋਂ ਇਲਾਵਾ 86 ਵਿਦਿਆਰਥੀਆਂ ਨੇ 9.8 ਤੋਂ ਵੱਧ, 92 ਨੇ 9.6, 97 ਨੇ 9.5, 100 ਨੇ 9.3, 107 ਨੇ 9.1 ਅਤੇ 116 ਨੇ 9.0 ਤੋਂ ਵੱਧ ਸੀ.ਜੀ.ਪੀ.ਏ ਗਰੇਡ ਪ੍ਰਾਪਤ ਕੀਤਾ ਹੈ।    ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਇਸ ਸ਼ਾਨਦਾਰ ਸਫਲਤਾ `ਤੇ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿਤੀ ਹੈ।ਡੀ.ਏ.ਵੀ ਪ੍ਰਬੰਧਕੀ ਸਮਿਤੀ ਦਿਲੱੀ ਦੇ ਪ੍ਰਧਾਨ ਸ਼੍ਰੀ ਡਾ. ਪੂਨਮ ਸੂਰੀ, ਡੀ.ਏ.ਵੀ ਸਮਿਤੀ ਨਵੀਂ ਦਿੱਲੀ ਦੇ ਡਾਇਰੈਕਟਰ ਪਬਲਿਕ ਸਕੂਲਜ਼-1, ਜੇ.ਪੀ ਸ਼ੁਰ, ਸਕੂਲ ਕਮੇਟੀ ਦੇ ਚੇਅਰਮੈਨ ਡਾ. ਵੀ.ਪੀ ਲੱਖਣਪਾਲ, ਖੇਤਰੀ ਮੈਨੇਜਰ ਡਾ. ਨੀਲਮ ਕਾਮਰਾ ਅਤੇ ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿਤੀਆਂ ਹਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply