ਬਠਿੰਡਾ, 7 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸ਼ਾਮ ਦੇ ਪੰਜ ਰੋਜ਼ਾ ਧਾਰਮਿਕ
ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਅਤੇ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਜਿਸ ਦੀ ਅਰੰਭਤਾ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ।ਉਪਰੰਤ ਭਾਈ ਸੁਰਿੰਦਰ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਨੇ ਆਪਣੀ ਮੁਧਰ ਅਵਾਜ਼ ਰਾਹੀਂ ਸਬਦ ਕੀਰਤਨ ਗਾਇਣ ਕਰਕੇ ਸੰਗਤਾਂ ਨੂੰ ਅਨੰਦਮਈ ਸਥਿਤੀ ’ਚ ਪਹੁੰਚਾਇਆ।ਇਸ ਤੋਂ ਉਪਰੰਤ ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਕਥਾ ਵਾਚਕ ਭਾਈ ਸਾਹਿਬ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਭਾਈ ਗੁਰਦਾਸ ਜੀ ਦੀ ਵਾਰ ਰਾਹੀਂ ਸਿੱਖਾਂ ਨੂੰ ਅੰਮ੍ਰਿਤ ਵੇਲੇ ਉਠ ਕੇ ਜਾਗਣ ਦੀ ਵਿਧੀ ਬਾਰੇ ਜਾਣੂ ਕਰਵਾਇਆ ਗਿਆ।ਅੰਤ ਵਿਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਿਆ।ਇਸ ਸਮਾਗਮ ਦੀ ਸੇਵਾ ਜਸਵੀਰ ਸਿੰਘ ਵਲੋਂ ਕੀਤੀ ਗਈ।ਅੰਤ ਵਿਚ ਗਿਆਨੀ ਸਾਹਿਬ ਸਿੰਘ ਜੀ ਅਤੇ ਸੁਸਾਇਟੀ ਮੈਂਬਰਾਂ ਵਲੋ ਜਸਵੀਰ ਸਿੰਘ ਦਾ ਗੁਰੂ ਦੀ ਬਖ਼ਸ਼ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media