ਸ਼੍ਰੋਮਣੀ ਅਕਾਲੀ ਦਲ (ਅ) ਨੇ ਪੰਥਕ ਹਿਤੈਸ਼ੀਆਂ ਤੇ ਪੰਥਕ ਦਰਦੀਆਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ 6 ਜੂਨ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ 1984 ਦੇ ਸਾਕਾ ਨੀਲਾ ਤਾਰਾ ‘ਤੇ ਵੱਖ-ਵੱਖ ਸਮਿਆਂ
ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਵਿੱਚ ਕਰਵਾਏ ਗਏ ਸਲਾਨਾ ਸ਼ਹੀਦੀ ਸਮਾਰੋਹ ਦੇ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ‘ਤੇ ਗਿਆਨੀ ਗੁਰਬਚਨ ਸਿੰਘ ਵੱਲੋਂ ਜਾਣ-ਬੁੱਝ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਦਰਵਾਜੇ ਬੰਦ ਕਰਕੇ ਸੰਦੇਸ਼ ਪੜ੍ਹ ਕੇ ਗਿਣੀ ਮਿੱਥੀ ਸਾਜਿਸ਼ ਤਹਿਤ ਖੱਲਲ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਪੰਥ ਦਰਦੀਆਂ ਵੱਲੋਂ ਅਸਫਲ ਕਰ ਦਿੱਤਾ ਗਿਆ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਗਿਆਨੀ ਗੁਰਬਚਨ ਸਿੰਘ ਦੀ ਇਸ ਕਾਰਵਾਈ ਦੇ ਨਾਲ ਪੰਥਕ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਦਾ ਘਾਣ ਹੋਇਆ ਹੈ।ਪੰਥ ਦਰਦੀਆਂ ਤੇ ਪੰਥਕ ਹਿਤੈਸ਼ੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਉਹ ਸਭ ਪੰਥ ਦੋਖੀਆਂ ਨੂੰ ਸਬਕ ਸਿਖਾਉਣ ਲਈ ਇੱਕ ਮੰਚ ਤੇ ਇਕੱਠੇ ਹੋਣ।ਉਨ੍ਹਾਂ ਕਿਹਾ ਕਿ 6 ਜੂਨ ਦਾ ਦਿਹਾੜਾ ਸਿੱਖ ਪੰਥ ਲਈ ਅਸਹਿ ਤੇ ਅਕਹਿ ਹੈ।ਜਿਸ ਨੂੰ ਸਦੀਆਂ ਤੱਕ ਸਿੱਖ ਯਾਦ ਰੱਖਣਗੇ।ਉਨ੍ਹਾਂ ਕਿਹਾ ਕਿ ਬਾਦਲਾਂ ਦੇ ਇਸ਼ਾਰਿਆਂ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ, ਕਰਮਚਾਰੀਆਂ ਤੇ ਟਾਸਕ ਫੋਰਸੀਆਂ ਵੱਲੋਂ ਇਸ ਸਲਾਨਾ ਸ਼ਹੀਦੀ ਸਮਾਰੋਹ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕੀਤੀ ਗਈ।ਜਿਸ ਦੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕਰੜੀ ਨਿੰਦਿਆਂ ਕਰਨ ਦੇ ਨਾਲ-ਨਾਲ ਤਾੜਨਾ ਕਰਦਾ ਹੈ ਕਿ ਭਵਿੱਖ ਵਿੱਚ ਸਭ ਕੁੱਝ ਬਰਦਾਸ਼ਤ ਨਹੀਂ ਕਰੇਗਾ।
ਸ਼ਮਾਗਮ ਵਿੱਚ ਸ਼ਮੂਲੀਅਤ ਕਰਨ ਵਾਲੇ ਸ਼ਰਧਾਲੂਆਂ ਤੇ ਪੰਥਕ ਹਿਤੈਸ਼ੀਆਂ ਦਾ ਧੰਨਵਾਦ ਕਰਦਿਆਂ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਇਸ ਵਿਸ਼ਾਲ ਇਕੱਠ ਨੇ ਪੰਥ ਦੋਖੀਆਂ ਦੀ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਇਸ ਸ਼ਹੀਦੀ ਸਮਾਰੋਹ ਨੂੰ ਸ਼ਾਤੀਪੂਰਵਕ ਸੰਪੰਨ ਕਰਵਾਉਣ ਦੇ ਲਈ ਸਰਬੱਤ ਖਾਲਸਾ 2015 ਦੇ ਦੌਰਾਨ ਥਾਪੇ ਗਏ ਜੱਥੇਦਾਰ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ, ਸਿੰਘ ਸਾਹਿਬ ਭਾਈ ਬਲਜੀਤ ਸਿੰਘ ਦਾਦੂਵਾਲ, ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ ਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਧਾਈ ਦੇ ਪਾਤਰ ਹਨ। ਭਾਈ ਸਖੀਰਾ ਨੇ ਕਿਹਾ ਇਸ ਸਮਾਰੋਹ ਵਿੱਚ ਪਹੁੰਚੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰ ਪਾਲ ਸਿੰਘ, ਸੁਰਜੀਤ ਸਿੰਘ ਕਾਲਾਬੂਲ੍ਹਾ, ਕਰਨੈਲ ਸਿੰਘ ਨਾਗੋਕੇ, ਅਮਰੀਕ ਸਿੰਘ ਨੰਗਲ, ਸਤਨਾਮ ਸਿੰਘ ਕੋਟ ਖਾਲਸਾ, ਬਲਜਿੰਦਰ ਸਿੰਘ ਢਿੱਲੋਂ ਆਦਿ ਦਾ ਵਿੈਸ਼ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media