Friday, May 8, 2026

ਘੱਲੂਘਾਰਾ ਦਿਵਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ’ਤੇ ਪ੍ਰੋ. ਬਡੂੰਗਰ ਨੇ ਪ੍ਰਗਟਾਈ ਤਸੱਲੀ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਮੌਕੇ Kirpal Badungerਕਰਵਾਏ ਗਏ ਸ਼ਹੀਦੀ ਸਮਾਗਮ ਸਮੇਂ ਵੱਖ-ਵੱਖ ਜਥੇਬੰਦੀਆਂ ਤੇ ਸੰਗਤਾਂ ਵੱਲੋਂ ਮਿਲੇ ਸਹਿਯੋਗ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਇਸ ਦਿਹਾੜੇ ਦੀ ਸਾਲਾਨਾ ਯਾਦ ਵੀ ਸਿੱਖ ਵਿਰੋਧੀਆਂ ਨੂੰ ਹਮੇਸ਼ਾਂ ਰੜਕਦੀ ਰਹੀ ਹੈ ਅਤੇ ਉਹ ਆਪਣੇ ਘਟੀਆ ਮਨਸੂਬਿਆਂ ਤਹਿਤ ਸ਼ਾਂਤਮਈ ਸ਼ਹੀਦੀ ਸਮਾਗਮ ਵਿਚ ਖਲਲ ਪਾਉਣ ਦਾ ਯਤਨ ਕਰਦੇ ਰਹੇ ਹਨ।ਉਨ੍ਹਾਂ ਆਖਿਆ ਕਿ ਪਿਛਲੇ ਕੁੱਝ ਸਾਲਾਂ ਤੋਂ ਸਿੱਖਾਂ ਵਿਚ ਪਏ ਆਪਸੀ ਖਲਾਅ ਨੂੰ ਖਤਮ ਕਰਨ ਲਈ ਇਸ ਵਾਰ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਸ਼ਹੀਦੀ ਸਮਾਗਮ ਤੋਂ ਪਹਿਲਾਂ ਉਨ੍ਹਾਂ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤਾਂ ਕਰ ਕੇ ਇਸ ਸ਼ਹੀਦੀ ਸਮਾਗਮ ਸੁਹਿਰਦਤਾ, ਗਹਿਰ ਗੰਭੀਰਤਾ ਅਤੇ ਕੌਮੀ ਇੱਕਜੁੱਟਤਾ ਦੀ ਭਾਵਨਾ ਨਾਲ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ ਸੀ।ਜਿਸ ’ਤੇ ਸਮੁੱਚੀਆਂ ਜਥੇਬੰਦੀਆਂ ਨੇ ਭਾਈਚਾਰਕ ਸਾਂਝ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਘੱਲੂਘਾਰਾ ਦਿਵਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਹਮੇਸ਼ਾ ਕੌਮੀ ਕਾਰਜਾਂ ਲਈ ਇੱਕਜੁਟ ਹਨ ਅਤੇ ਸਿੱਖ ਵਿਰੋਧੀ ਤਾਕਤਾਂ ਦੇ ਸਿੱਖਾਂ ਵਿਚ ਪਾੜ ਪਾਉਣ ਦੀਆਂ ਸਾਜ਼ਿਸ਼ਾਂ ਤੇ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦਿੱਤਾ ਜਾਵੇਗਾ।ਸਿੱਖ ਵਿਰੋਧੀਆਂ ਵੱਲੋਂ ਇਸ ਦਿਨ ਪੂਰੇ ਪੰਜਾਬ ਵਿਚ ਸਿੱਖਾਂ ਖਿਲਾਫ ਸਾਜ਼ਿਸ਼ਾਂ ਰਚ ਕੇ ਅਸ਼ਾਂਤੀ ਫੈਲਾਉਣ ਦਾ ਯਤਨ ਕੀਤਾ ਜਾਂਦਾ ਹੈ, ਪਰ ਸਿੱਖ ਕੌਮ ਸੁਚੇਤ ਹੈ ਅਤੇ ਵਿਰੋਧੀਆਂ ਦੀਆਂ ਚਾਲਾਂ ਨੂੰ ਭਲੀਭਾਂਤ ਸਮਝਦੀ ਹੈ। ਉਨ੍ਹਾਂ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਹੁਲੜਬਾਜ਼ੀ ਕਰਨ ਦੀ ਕੀਤੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਹਰਕਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ, ਮਾਣ ਮਰਯਾਦਾ ਤੇ ਮਹੱਤਤਾ ਨੂੰ ਢਾਹ ਲਾਉਣ ਵਾਲੀਆਂ ਹਨ ਜੋ ਸਿੱਖਾਂ ਦੇ ਅਕਸ ਨੂੰ ਵਿਗਾੜਨ ਦਾ ਯਤਨ ਆਖਿਆ ਜਾ ਸਕਦਾ ਹੈ।

Check Also

ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …

Leave a Reply