ਨਵੀਂ ਦਿੱਲੀ, 8 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤ
ਖਤ ਸਾਹਿਬ ਦੇ ਸਿਰਜਨਹਾਰ ’ਤੇ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਸ਼ਨੀਵਾਰ 10 ਜੂਨ ਨੂੰ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ (ਨੇੜੇ ਖੈਬਰ ਪਾਸ) ਵਿਖੇ ਅੰਮ੍ਰਿਤ ਵੇਲੇ ਤੋਂ ਦੁਪਹਿਰ ਬਾਅਦ ਤਕ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕੁਲਮੋਹਨ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ।ਉਪਰੰਤ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ ਹਜ਼ੂਰੀ ਰਾਗੀ ਗੁ. ਸੀਸਗੰਜ ਸਾਹਿਬ ਦਾ ਕੀਰਤਨੀ ਜੱਥਾ ਆਸਾ ਦੀ ਵਾਰ ਦਾ ਕੀਰਤਨ ਕਰੇਗਾ ਅਤੇ ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਗੁਰ-ਸ਼ਬਦ ਦੀ ਕਥਾ ਕਰਨਗੇ।ਕੁਲਮੋਹਨ ਸਿੰਘ ਨੇ ਦਸਿਆ ਕਿ ਗੁਰ-ਸ਼ਬਦ ਦੀ ਕਥਾ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ, ਭਾਈ ਗੁਰਨਾਮ ਸਿੰਘ ਤੇ ਭਾਈ ਸੁਰਜੀਤ ਸਿੰਘ ਰਸੀਲਾ, ਭਾਈ ਜਸਕਰਨ ਸਿੰਘ (ਪਟਿਆਲਾ) ਅਤੇ ਭਾਈ ਉਂਕਾਰ ਸਿੰਘ (ਊਨਾ) ਦੇ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਤੇ ਗੁ. ਸੀਸਸਗੰਜ ਸਾਹਿਬ ਦੇ ਹਜ਼ੂਰੀ ਢਾਡੀ ਭਾਈ ਹਰਭਜਨ ਸਿੰਘ ਖਾਲਸਾ ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦਸਿਆ ਕਿ ਇਸ ਮੌਕੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਮੁਖ ਕਵੀ ਗੁਰੂ ਸਾਹਿਬ ਦੇ ਜੀਵਨ ਕਾਰਜਾਂ ਪੁਰ ਅਧਾਰਤ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ, ਬਾਬਾ ਬਚਨ ਸਿੰਘ ਜੀ (ਕਾਰ ਸੇਵਾ) ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ ਅਤੇ ਪੰਥਕ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media