ਚੌਕ ਮਹਿਤਾ, 8 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ
ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦਾ ਸਾਲ 2016-17 ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ, ਜਿਸ ਵਿੱਚ ਸ਼ਹਿਨਾਜਦੀਪ ਸਿੰਘ ਤੇ ਦਿਲਪ੍ਰੀਤ ਕੌਰ 9.8 ਫੀਸਦੀ ਅੰਕ ਨਾਲ ਪਹਿਲੇ ਨੰਬਰ ਤੇ ਅਤੇ ਵਰਨਣਪ੍ਰੀਤ ਕੌਰ, ਸੁਖਮਨਪ੍ਰੀਤ ਕੌਰ, ਰਿਪਨਜੋਤ ਕੌਰ ਅਤੇ ਚੈਰੀਪ੍ਰੀਤ ਕੌਰ ਨੇ 9.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਾਂਨ ਹਾਂਸਲ ਕੀਤਾ।ਜਸ਼ਨਪ੍ਰੀਤ ਕੌਰ ਨੇ 9.0 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਂਸਲ ਕੀਤਾ। ਲਗਭਗ 200 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿੱਚ ਹਿੱਸਾ ਲਿਆ, ਜਿਸ ਵਿੱਚ 37 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇਅਤੇ ਸਾਰੇ ਹੀ ਵਿਦਿਆਰਥੀ ਪਹਿਲੀ ਡਿਵੀਜ਼ਨ ਵਿੱਚ ਪਾਸ ਹੋਏ।ਇਸ ਸ਼ਾਨਦਾਰ ਨਤੀਜੇ ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪਿ੍ਰੰ: ਹਰਜੋਤ ਸਿੰਘ ਨੇ ਸਮੂਹ ਮੈਨਜਮੈਂਟ, ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੀ ਮਿਹਨਤ ਤੇ ਵਧਾਈ ਦਿੱਤੀ ।ਇਸ ਮੌਕੇ ਸਕੂਲ ਸੁਪਰਡੈਂਟ ਸਤਨਾਮ ਸਿੰਘ, ਬਾਜ ਸਿੰਘ, ਕਾਲਜ ਪ੍ਰਿੰ. ਦਿਲਬਾਗ ਸਿੰਘ, ਕਾਲਜ ਸੁਪਰਡੈਂਟ ਕੁਲਦੀਪ ਕੌਰ, ਗੁਰਦੀਪ ਸਿੰਘ (ਡੀ.ਪੀ) ਵਿੰਗ ਇੰਚਾਰਜ਼ ਤਾਨੀਆ ਮਾਨ, ਜੀਵਨਦੀਪ ਕੌਰ ਅਤੇ ਅਮਨਦੀਪ ਕੌਰ ਵੀ ਸ਼ਾਮਿਲ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media