ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਅੰਦਰ 10 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੀ ਮੰਗ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਸਈਅਦ ਨੂੰ ਪੱਤਰ ਲਿਖਿਆ ਹੈ।ਪੱਤਰ ਵਿੱਚ ਉਨ੍ਹਾਂ ਆਖਿਆ ਹੈ ਕਿ ਸਿੱਖਾਂ ਦੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੰਮੂ ਕਸ਼ਮੀਰ ਦੀ ਧਰਤੀ ਨਾਲ ਗੂੜ੍ਹਾ ਸਬੰਧ ਰਿਹਾ ਹੈ।ਛੇਵੇਂ ਪਾਤਸ਼ਾਹ ਆਪਣੀਆਂ ਪ੍ਰਚਾਰ ਯਾਤਰਾਵਾਂ ਦੌਰਾਨ ਜੰਮੂ ਕਸ਼ਮੀਰ ਵਿਚ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿਚ ਅਨੇਕਾਂ ਗੁਰਦੁਆਰਾ ਸਾਹਿਬਾਨ ਜੰਮੂ ਕਸ਼ਮੀਰ ਵਿਚ ਸਥਿਤ ਹੋਣ ਕਰਕੇ ਸੂਬੇ ਅੰਦਰ ਵੱਸਦੇ ਸਿੱਖਾਂ ਦੀਆਂ ਭਾਵਨਾਵਾਂ ਗੁਰੂ ਸਾਹਿਬ ਨਾਲ ਜੁੜੀਆਂ ਹੋਈਆਂ ਹਨ। ਇਸ ਲਈ ਹੋਰਨਾਂ ਧਰਮਾਂ ਦੇ ਪੈਗ਼ੰਬਰਾਂ ਦੇ ਦਿਹਾੜਿਆਂ ਵਾਂਗ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀ ਸੂਬੇ ਅੰਦਰ ਸਰਕਾਰੀ ਛੁੱਟੀ ਐਲਾਨ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਇਸ ਨਾਲ ਜੰਮੂ ਕਸ਼ਮੀਰ ਵਿਚ ਆਪਸੀ ਭਾਈਚਾਰਾ ਹੋਰ ਮਜ਼ਬੂਤ ਹੋਵੇਗਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media