ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 6 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਹੋਈ ਹੁੱਲੜਬਾਜੀ
ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਨੂੰ ਉਹ ਭਲੀਭਾਂਤ ਜਾਣਦੇ ਹਨ ਤੇ ਹੁੱਲੜਬਾਜੀ ਕਰਨ ਵਾਲਿਆਂ ਨਾਲ ਉਹਨਾਂ ਦੀ ਪਾਰਟੀ ਦਾ ਕੋਈ ਸਬੰਧ ਨਹੀ ਹੈ।
ਜਾਰੀ ਇੱਕ ਬਿਆਨ ਰਾਹੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ ਨੇ ਦੱਸਿਆ ਕਿ ਮਾਨ ਨੇ ਉਹਨਾਂ ਕਿਹਾ ਕਿ 6 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਵਿੱਚ ਹਰ ਸਾਲ ਦੀ ਤਰ੍ਹਾ ਘੱਲੂਘਾਰਾ ਦਿਵਸ ਮਨਾਇਆ ਜਾਂਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਕਿਸੇ ਕਿਸਮ ਦੀ ਭੜਕਾਹਟ ਵਿੱਚ ਵਿਸ਼ਵਾਸ਼ ਨਹੀ ਰੱਖਦਾ।ਉਹਨਾਂ ਕਿਹਾ ਕਿ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨਾਲ ਜਿਹੜਾ ਵਾਅਦਾ ਕੀਤਾ ਸੀ ਕਿ ਉਹ ਕਿਸੇ ਕਿਸਮ ਦੀ ਹੁੱਲੜਬਾਜੀ ਨਹੀ ਕਰਨਗੇ ਤੇ ਉਹਨਾਂ ਨੇ ਵਾਅਦੇ ਮੁਤਾਬਕ ਪਹਿਰਾ ਦਿੱਤਾ ਹੈ, ਪਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜੋ ਵਾਅਦਾ ਕੀਤਾ ਸੀ ਕਿ ਉਹ ਕੌਮ ਤੋ ਨਕਾਰੇ ਹੋਏ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲੋ ਕੌਮ ਦੇ ਨਾਮ ਸੰਦੇਸ਼ ਨਹੀ ਪੜਾਉਣਗੇ ਤੇ ਉਹਨਾਂ ਦੀ ਜਗ੍ਹਾ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕੋਲੋ ਪੜਾਉਣਗੇ, ਨਹੀਂ ਨਿਭਾਇਆ ਤੇ ਫਿਰ ਨਕਾਰਿਆ ਕੋਲੋ ਸੰਦੇਸ਼ ਪੜਾਉਣ ਕਾਰਨ ਹੀ ਸੰਗਤਾਂ ਨੇ ਰੌਲਾ ਪਾਇਆ। ਪਰ ਉਹਨਾਂ ਨੇ ਜਿਹੜਾ ਵਾਅਦਾ ਕੀਤਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਅੰਦਰ ਉਹ ਕਿਸੇ ਕਿਸਮ ਦਾ ਵਿਰੋਧ ਨਹੀ ਕਰਨਗੇ ਨੂੰ ਪੂਰਾ ਕੀਤਾ ਹੈ ਅਤੇ ਉਹ ਆਪਣੇ ਸਾਥੀਆਂ ਨਾਲ ਉਸ ਵੇਲੇ ਥੱਲੇ ਆ ਗਏ ਸੀ, ਜਿਥੇ ਸੰਗਤਾਂ ਨੇ ਬਿਨਾਂ ਕਿਸੇ ਰੁਕਾਵਟ ਦੇ ਸ੍ਰੀ ਅਕਾਲ ਤਖਤ ਸਾਹਿਬ ਦੇ ਕੌਮੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੁਆਰਾ ਕੌਮ ਦੇ ਨਾਮ ਸੰਦੇਸ਼ ਜੈਕਾਰਿਆਂ ਦੀ ਗੂੰਜ ਵਿੱਚ ਪੜਿਆ ਜਿਸ ਨੂੰ ਸਮੁੱਚੀ ਕੌਮ ਨੇ ਪ੍ਰਵਾਨ ਕੀਤਾ। ਉਹਨਾਂ ਕਿਹਾ ਕਿ ਉਹ ਵਿਸ਼ਵਾਸ਼ ਦਿਵਾਉਦੇ ਹਨ ਕਿ ਭਵਿੱਖ ਵਿੱਚ ਵੀ ਉਹ 6 ਜੂਨ ਵਾਲੇ ਦਿਨ ਕਿਸੇ ਕਿਸਮ ਦੀ ਹੁੱਲੜਬਾਜੀ ਨਹੀ ਕਰਨਗੇ ਤੇ ਮਰਿਆਦਾ ਦੇ ਵਿੱਚ ਰਹਿ ਕੇ ਹੀ ਘੱਲੂਘਾਰਾ ਦਿਵਸ ਮਨਾਉਦੇ ਹੋਏ ਸਿੱਖ ਕੌਮ ਦੀ ਅਜਾਦੀ ਦੀ ਲੜਾਈ ਲੜਦੇ ਰਹਿਣਗੇ।
Check Also
‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …
Punjab Post Daily Online Newspaper & Print Media