Thursday, October 15, 2026

ਗੁ. ਸ੍ਰੀ ਬਿਬੇਕਸਰ ਸਾਹਿਬ ਵਿਖੇ ਮਨਾਇਆ ਜਾਵੇਗਾ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰHargobind Jiਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ 10 ਜੂਨ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਛੇਵੇਂ ਪਾਤਸ਼ਾਹ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ 10 ਜੂਨ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।ਇਸੇ ਤਰ੍ਹਾਂ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਆਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ 10 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 7:00 ਵਜੇ ਪਾਏ ਜਾਣਗੇ। ਉਪਰੰਤ ਹਜ਼ੂਰੀ ਰਾਗੀ ਜਥਿਆਂ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਹੁਕਮਨਾਮੇ ਦੀ ਕਥਾ ਸਵੇਰੇ 8:00 ਵਜੇ ਤੋਂ 9:30 ਵਜੇ ਤਕ ਹੋਵੇਗੀ।ਇਸੇ ਦਿਨ ਸ਼ਾਮ ਨੂੰ ਮਹਾਨ ਗੁਰਮਤਿ ਸਮਾਗਮ ਰਾਤ 10:00 ਵਜੇ ਤੋਂ 12:00 ਵਜੇ ਤਕ ਕਰਵਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ, ਢਾਡੀ, ਕਵੀਸ਼ਰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰ ਸੰਗਤਾਂ ਨੂੰ ਸਰਵਣ ਕਰਾਉਣਗੇ। ਅਰਦਾਸ ਉਪਰੰਤ ਫੁੱਲਾਂ ਦੀ ਵਰਖਾ ਹੋਵੇਗੀ ਅਤੇ ਮਨਮੋਹਕ ਆਤਿਸ਼ਬਾਜ਼ੀ ਚਲਾਈ ਜਾਵੇਗੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply