ਬਠਿੰਡਾ, 9 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਗੁਰੂ ਗੋਬਿੰਦ ਸਿੰਘ ਰੀ ਦੇ 350 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪੰਜ ਰੋਜ਼ਾ ਧਾਰਮਿਕ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਅਤੇ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਆਯੋਜਿਨ ਕੀਤੇ ਜਾ ਰਹੇ ਹਨ। ਜਿਸ ਦੀ ਅਰੰਭਤਾ ਸੋਦਰ ਰਹਿਰਾਸ ਸਾਹਿਬ ਦੇ ਪਾਠ ਭਾਈ ਰਾਕੇਸ਼ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਨੇ ਆਪਣੀ ਮੁਧਰ ਅਵਾਜ਼ ਰਾਹੀਂ ਸਬਦ ਕੀਰਤਨ ਗਾਇਣ ਕਰਕੇ ਕੀਤਾ ਗਿਆ ਇਹ ਸਮਾਗਮ ਭਾਈ ਗੁਰਮੀਤ ਸਿੰਘ ਦਵਾਈਆਂ ਵਾਲੇ ਪੁੱਤਰ ਭਾਈ ਜਸਵੰਤ ਸਿੰਘ ਦੇ ਗ੍ਰਹਿ ਵਿਖੇ ਹੋਇਆ।ਜਿਥੇ ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਕਥਾ ਵਾਚਕ ਭਾਈ ਸਾਹਿਬ ਗਿਆਨੀ ਭਾਈ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਭਾਈ ਗੁਰਦਾਸ ਜੀ ਵਾਰਾਂ ਵਿਚੋਂ‘‘ ਹਉ ਸਦਕੇ ਤਿਨ੍ਹਾਂ ਗੁਰਸਿਖਾਂ ਸਤਿਗੁਰ ਨੋ ਮਿਲਿ ਆਪੁ ਗਵਾਇਆ।। ਹਉ ਸਦਕੇ ਤਿਨ੍ਹਾਂ ਗੁਰਸਿਖਾਂ ਕਰਨ ਉਦਾਸੀ ਅੰਦਰਿ ਮਾਇਆ’’ ਸਿੱਖਾਂ ਨੂੰ ਨਿਤਨੇਮ ਦੀ ਪ੍ਰੀਭਾਸ਼ਾ ਬਾਰੇ ਜਾਣੂ ਕਰਵਾਇਆ ਗਿਆ। ਅੰਤ ਵਿਚ ਗਿਆਨੀ ਸਾਹਿਬ ਸਿੰਘ ਜੀ ਅਤੇ ਸੁਸਾਇਟੀ ਮੈਂਬਰਾਂ ਵਲੋ ਗੁਰਮੀਤ ਸਿੰਘ ਦਾ ਗੁਰੂ ਦੀ ਬਖ਼ਸ਼ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਿਆ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media