Thursday, October 15, 2026

ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ

PPN0906201707ਬਠਿੰਡਾ, 9 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਕਈ ਧਾਰਮਿਕ ਅਸਥਾਨਾਂ ’ਤੇ ਭਗਤ ਕਬੀਰ ਜੀ ਦੇ ਜਨਮ ਦਿਨ ਮਨਾਇਆ ਗਿਆ ਹੈ। ਇਸ ਤੋਂ ਇਲਾਵਾ ਸੰਤ ਕਬੀਰ ਕਾਨਵੈਂਟ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਮਨਾਇਆ ਗਿਆ।ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦੇ ਬਾਵਜੂਦ ਵਿਸ਼ੇਸ਼ ਤੌਰ ’ਤੇ ਗੁਰਮੀਤ ਸਿੰਘ ਪਾਹਵਾ ਤੇ ਸਕੂਲ ਸਟਾਫ਼ ਨੇ ਪੁੱਜ ਕੇ ਸੰਤ ਕਬੀਰ ਜੀ ਦੀ ਤਸਵੀਰ ’ਤੇ ਸ਼ਰਧਾਪੂਰਕ ਫੁੱਲ ਭੇਂਟ ਕਰਕੇ ਅਸ਼ੀਰਬਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਸੰਤ ਕਬੀਰ ਜੀ ਭਗਤ, ਕਵੀ ਅਤੇ ਸਮਾਜ ਸੁਧਾਰਕ ਸਨ ਅਤੇ ਉਨ੍ਹਾਂ ਦੇ ਵਿਚਾਰਕ ਰਚਨਾਵਾਂ ਕਾਰਨ ਹੀ ਭਗਤੀ ਅੰਦੋਲਨ ਤੇ ਗਹਰਾ ਪ੍ਰਭਾਵ ਪਾਇਆ ਅਤੇ ਸਮਾਜ ਸੁਧਾਰ ਲਹਿਰ ਚੱਲੀ।ਇਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ, ਵਾਇੀਸ ਪ੍ਰਿੰਸੀਪਲ ਮੈਡਮ ਕਲਵੰਤ ਕੌਰ, ਜੀਵਨ ਸਿੰਘ ਸੰਧੂ, ਮੈਡਮ ਸ਼ਾਲੂ ਤੋਂ ਇਲਾਵਾ ਹੋਰ ਵੀ ਸਟਾਫ਼ ਮੌਜੂਦ ਸੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply