Wednesday, October 14, 2026

ਅਰਬਨ ਟੀਕਾਕਰਨ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਦੀ ਪ੍ਰਧਾਨਗੀ ਹੇਠ ਆਯੋਜਿਤ

PPN0906201708ਬਠਿੰਡਾ, 9 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਅਰਬਨ ਟੀਕਾਕਰਨ ਟਾਸਕ ਫੋਰਸ ਦੀ ਮੀਟਿੰਗ ਸਿਵਲ ਸਰਜਨ ਬਠਿੰਡਾ ਡਾ. ਆਰ.ਐਸ ਰੰਧਾਵਾ ਦੀ ਦੇਖ ਰੇਖ ਹੇਠ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਆਈ.ਏ.ਐਸ. ਨੇ ਹਾਜ਼ਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਹਦਾਇਤ ਕੀਤੀ ਕਿ ਟੀਕਾਕਰਨ ਪ੍ਰੋਗਰਾਮ ਵਿੱਚ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਹਾਈ ਰਿਸਕ ਏਰੀਆ ਵਿੱਚ ਐਮ.ਸੀ. ਦੇ ਸਹਿਯੋਗ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਇਸ ਪ੍ਰਗਰਾਮ ਸਬੰਧੀ ਦੱਸਿਆ ਜਾਵੇ ਅਤੇ ਉਨ੍ਹਾਂ ਦੀ ਇਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ।ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਸਕੂਲਾਂ ਵਿੱਚ ਟੀਕਾਕਰਨ ਸਾਰਣੀ ਲਗਵਾਈ ਜਾਵੇ ਤਾਂ ਜੋ ਬੱਚਿਆਂ ਨੂੰ ਇਸ ਟੀਕਾਕਰਨ ਪ੍ਰੋਗਰਾਮ ਸਬੰਧੀ ਜਾਣਕਾਰੀ ਮਿਲ ਸਕੇ।ਸਿਵਲ ਸਰਜਨ ਬਠਿੰਡਾ ਨੇੇ ਕਿਹਾ ਕਿ ਅਰਬਨ ਟੀਕਾਕਰਨ ਟਾਸਕ ਫੋਰਸ ਦੀ ਇਸ ਮੀਟਿੰਗ ਦਾ ਮੁੱਖ ਮਕਸਦ ਅਰਬਨ ਇਲਾਕੇ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨਾ ਹੈ।ਇਸ ਮੀਟਿੰਗ ਵਿੱਚ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੁੰਦਨ ਕੁਮਾਰ ਪਾਲ, ਅਰਬਨ ਨੋਡਲ ਅਫਸਰ ਡਾ. ਐੇਸ.ਐਸ ਰੋਮਾਨਾ, ਨੋਡਲ ਅਫਸਰ ਅਰਬਨ ਟੀਕਾਕਰਨ ਡਾ. ਪੈਮਲ ਬਾਂਸਿਲ, ਜਿਲ੍ਹਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ, ਆਈ.ਸੀ.ਡੀ.ਐਸ.ਵਿਭਾਗ,ਨਗਰ ਪਾਲਿਕਾ ਬਠਿੰਡਾ,ਆਯੂਸ਼, ਆਈ.ਐਮ.ਏ ਬਠਿੰਡਾ, ਅਰਬਨ ਪੀ.ਐਚ.ਸੀ ਦੇ ਇੰ: ਮੈਡੀਕਲ ਅਫਸਰ ਅਤੇ ਯੂ.ਐਨ.ਏ ਏਡ ਐਜੂਕੇਟਰ, ਸਿੱਖਿਆ ਵਿਭਾਗ ਦੇ ਅਧਿਕਾਰੀ/ ਕਰਮਚਾਰੀ ਹਾਜ਼ਰ ਹੋਏ ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply