ਸਮਰਾਲਾ, 9 ਜੂਨ (ਪੰਜਾਬ ਪੋਸਟ- ਕੰਗ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੱਧ ਪ੍ਰਦੇਸ਼ ’ਚ ਮੰਦਸੌਰ ਜਿਲ੍ਹੇ ਦੇ ਪਿਪਲੀਆ ਮੰਡੀ ਵਿਖੇ ਹੱਕਾਂ ਲਈ ਅੰਦੋਲਨ ਕਰਦੇ ਕਿਸਾਨਾਂ ਤੇ ਪੁਲਿਸ ਵੱਲੋਂ ਬੰਬਾਂ ਨਾਲ ਅਤੇ ਫਾਇਰਿੰਗ ਕਰਕੇ ਅੱਠ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਦਰਜਨਾਂ ਕਿਸਾਨਾਂ ਨੂੰ ਫੱਟੜ ਕਰ ਦਿੱਤਾ. ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਵੱਲੋਂ ਮੱਧ ਪ੍ਰਦੇਸ਼ ਦੀ ਲੋਕ ਦੁਸ਼ਮਣ ਸਰਕਾਰ ਤੇ ਪੁਲਿਸ ਦੀ ਇਸ ਤਰ੍ਹਾਂ ਦੀ ਵਹਿਸ਼ੀ ਤੇ ਅਣ ਮਨੁੱਖੀ ਕਾਰਵਾਈ ਦੀ ਪੁਰਜ਼ੋਰ ਨਿੰਦਾ ਕਰਦੇ ਹੋਏ ਆਗੂ ਨੇ ਮੰਗ ਕੀਤੀ ਹੈ ਕਿ ਮਾਰੇ ਗਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਤੇ ਜਖਮੀਆਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ, ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।ਦੋਸ਼ੀ ਪੁਿਲਸ ਅਫਸਰਾਂ/ਮੁਲਾਜਮਾਂ ਖਿਲਾਫ ਢੁਕਵੀਂ ਕਾਰਵਾਈ ਕੀਤੀ ਜਾਵੇ।ਆਗੂ ਨੇ ਕਿਹਾ ਕਿ ਮੱਧ ਪ੍ਰਦੇਸ਼ ਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਚੋਣਾਂ ’ਚ ਕੀਤੇ ਵਾਅਦੇ ਅਨੁਸਾਰ ਕਰਜ਼ਾ ਮੁਆਫੀ ਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਸਨ, ਪਰ ਲੋਕ ਦੁਸ਼ਮਣ ਹਾਕਮਾਂ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਉਹਨਾਂ ਦੇ ਸੰਘਰਸ਼ ਨੂੰ ਪੁਲਿਸ ਜਬਰ ਨਾਲ ਕੁਚਲਿਆ ਜਾ ਰਿਹਾ ਹੈ।ਉਨਾਂ ਕਿਹਾ ਕਿ ਅਗਰ ਹਾਕਮਾਂ ਨੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਹੋਰ ਮਿਹਨਤਕਸ਼ ਤਬਕੇ ਦੀਆਂ ਮੰਗਾਂ ਮਸਲਿਆਂ ਦਾ ਗੰਭੀਰਤਾ ਨਾਲ ਹੱਲ ਨਾ ਕੱਢਿਆ, ਕਿਸਾਨ ਮਜ਼ਦੂਰਾਂ ਦੇ ਕਰਜ਼ੇ ਮੁਆਫ ਨਾ ਕੀਤੇ ਆਦਿ ਤਾਂ ਸਮੁੱਚੇ ਦੇਸ਼ ਵਿੱਚ ਕਿਸਾਨਾਂ, ਮਜ਼ਦੂਰਾਂ ਦਾ ਅੰਦੋਲਨ ਫੈਲ ਸਕਦਾ ਹੈ ਕਿਉਂਕਿ ਲੋਕਾਂ ਕੋਲ ਸੰਘਰਸ਼ ਕਰਨ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਰਿਹਾ।ਮਿਹਨਤਕਸ਼ ਲੋਕ ਲੁਟੇਰੇ ਹਾਕਮਾਂ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਸ਼ਿਕਾਰ ਹੋ ਰਹੇ ਹਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਫਾਰਮਾਸਿਸਟ ਦਿਵਸ ਦੇ ਸਬੰਧ ’ਚ ਸੈਮੀਨਾਰ ਅਤੇ ਰੈਲੀ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਫਾਰਮੇਸੀ ਵੱਲੋਂ ‘ਸਿਹਤਮੰਦ …
Punjab Post Daily Online Newspaper & Print Media