Tuesday, October 13, 2026

ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਭਗਤ ਕਬੀਰ ਜੀ ਦਾ ਅੱਜ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ

ACD Systems Digital Imaging

ਦੀਵਾਨ ਹਾਲ ਵਿਖੇ ਅਥਾਹ ਸ਼ਰਧਾ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜਨਮ ਦਿਹਾੜੇ ਨੂੰ ਸਮਰਪਿਤ ਪਰਸੋ ਰੋਜ਼ ਤੋਂ ਰੱਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਅੱਜ ਸਵੇਰੇ ਪਾਏ ਗਏ।ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭਾਈ ਅਨੰਦ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤੀ।ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਕਥਾ ਸਰਵਣ ਕਰਵਾ ਕੇ ਸੰਗਤਾਂ ਨੂੰ ਭਗਤ ਕਬੀਰ ਜੀ ਦੀ ਜੀਵਨੀ ਤੋਂ ਜਾਣੂ ਕਰਵਾਇਆ।
ਇਸ ਮੌਕੇ ਮੈਂਬਰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਅਜੈਬ ਸਿੰਘ ਅਭਿਆਸੀ, ਸੁਖਦੇਵ ਸਿੰਘ ਭੂਰਾਕੋਹਨਾ ਐਡੀ: ਸਕੱਤਰ, ਬਲਵਿੰਦਰ ਸਿੰਘ ਜੋੜਾਸਿੰਘਾ ਐਡੀ: ਸਕੱਤਰ, ਹਰਿੰਦਰਪਾਲ ਸਿੰਘ ਮੀਤ ਸਕੱਤਰ, ਹਰਜਿੰਦਰ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ, ਬਘੇਲ ਸਿੰਘ ਸਾਰੇ ਐਡੀ: ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਤਨਾਮ ਸਿੰਘ ਸੁਪਰਡੈਂਟ, ਮਲਕੀਤ ਸਿੰਘ ਸਹਾਇਕ ਸੁਪਰਡੈਂਟ ਆਦਿ ਸੰਗਤਾਂ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply