ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ
ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਉੱਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।
ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥਣਾਂ ਨੇ ਗੁਰ ਜੱਸ ਗਾਇਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।
ਛੀਨਾ ਨੇ ਸਮੂੰਹ ਸੰਗਤ ਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਕਿ ਗੁਰੂ ਜੀ ਨੇ ਗੁਰਤਾਗੱਦੀ ’ਤੇ ਬੈਠਣ ਸਮੇਂ 2 ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ।ਉਨਾਂ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ, ਖ਼ਾਲਸਾ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਡਾ. ਰਘਬੀਰ ਸਿੰਘ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਹੇਰ ਪ੍ਰਿੰਸੀਪਲ ਡਾ. ਕਮਲਜੀਤ ਸਿੰਘ, ਖਾਲਸਾ ਕਾਲਜ ਸੀ: ਸੈਕੰ: ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ (ਰਣਜੀਤ ਐਵੀਨਿਊ) ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media