ਅੰਮ੍ਰਿਤਸਰ, 2 ਜੁਲਾਈ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਖੋਜਾਰਥੀਆਂ ਅਤੇ ਅਧਿਆਪਕਾਂ ਲਈ ਬੇਸਿਕ ਸਟੈਟਿਸਟਿਕਸ ਵਿਸ਼ੇ ਤੇ ਵਰਕਸ਼ਾਪ ਅੱਜ ਇਥੇ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਸ਼ੁਰੂ ਹੋ ਗਈ। ਇਸ ਵਰਕਸ਼ਾਪ ਵਿਚ ਪੰਜਾਬ ਅਤੇ ਨੇੜਲੇ ਰਾਜਾਂ ਤੋਂ ੫੧ ਅਧਿਆਪਕ ਅਤੇ ਖੋਜਾਰਥੀ ਭਾਗ ਲੈ ਰਹੇ ਹਨ। ਯੂਨੀਵਰਸਿਟੀ ਆਫ਼ ਦਿੱਲੀ ਦੇ ਵਿੱਤੀ ਅਧਿਐਨ ਵਿਭਾਗ ਦੇ ਮੁਖੀ, ਪ੍ਰੋਫੈਸਰ ਚੰਦਰ ਪ੍ਰਕਾਸ਼ ਗੁਪਤਾ ਵਰਕਸ਼ਾਪ ਦੇ ਉਦਘਾਟਨੀ ਸਮਾਰੋਹ ਮੌਕੇ ਮੁੱਖ ਮਹਿਮਾਨ ਸਨ। ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਕੋਰਸਾਂ ਵਿਚ ਭਾਗ ਲੈਣ ਨਾਲ ਅਧਿਆਪਕਾਂ ਅਤੇ ਖੋਜਾਰਥੀਆਂ ਦੇ ਕੰਮ ਵਿਚ ਨਿਪੁੰਨਤਾ ਆਉਂਦੀ ਹੈ ਅਤੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਵੱਖ ਵੱਖ ਵਿਸ਼ਿਆ ਵਿਚ ਹੋਈਆਂ ਨਵੀਨ ਖੋਜਾਂ ਦਾ ਪਤਾ ਰਹਿਦਾ ਹੈ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਨਰੋਆ ਸਮਾਜ ਸਿਰਜਣ ਵਿਚ ਅਹਿਮ ਰੋਲ ਅਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਪ੍ਰਸਾਰ ਸਮਾਜ ਨੂੰ ਇਕ ਬਹੁਤ ਵੱਡੀ ਦੇਣ ਹੈ। ਉਨ੍ਹਾਂ ਨੇ ਥਿਊਰੀ ਦੇ ਨਾਲ ਨਾਲ ਪ੍ਰੈਕਟੀਕਲ ‘ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਪ੍ਰੈਕਟਿਸ ਵਿਅਕਤੀ ਨੂੰ ਵੱਧ ਤੋਂ ਵੱਧ ਸਿੱਖਣ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਨੇ ਉਮੀਦ ਕੀਤੀ ਕਿ ਅਧਿਆਪਕਾਂ ਜੋ ਕੁਝ ਸਿਖਦੇ ਹਨ, ਉਸਦਾ ਪੂਰਾ ਉਪਯੋਗ ਵਿਦਿਆਰਥੀਆਂ ਨੂੰ ਹੋਰ ਚੰਗੀ ਤਰ੍ਹਾਂ ਪੜ੍ਹਾਉਣ ਲਈ ਕਰਨਗੇ। ਉਨ੍ਹਾਂ ਨੇ ਅਧਿਆਪਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਖਤ ਮਿਹਨਤ ਕਰਕੇ ਵਿਦਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ। ਡਾ. ਅਵੀਨਾਸ਼ ਨਾਗਪਾਲ, ਡਾਇਰੈਕਟਰ ਨੇ ਮੁੱਖ ਮਹਿਮਾਨ ਨੂੰ ਆਪਣੇ ਰੁਝੇਵੇਂ ਵਿਚੋਂ ਸਮਾਂ ਕੱਢ ਕੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਅਤੇ ਪਾਰਟੀਸਿਪੈਂਟਸ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਕੋਰਸ ਵਿਚ ਭਾਗ ਲੈਣ ਵਾਲਿਆਂ ਨੂੰ ਸਿਰਫ ਕਿਤਾਬੀ ਗਿਆਨ ਤੱਕ ਹੀ ਸੀਮਿਤ ਨਹੀਂ ਰਹਿਣਾ ਚਾਹੀਦਾ ਬਲਕਿ ਵੱਧ ਤੋਂ ਵੱਧ ਪ੍ਰੈਕਟੀਕਲੀ ਕੰਮ ਕਰਨਾ ਚਾਹੀਦਾ ਹੈ। ਅਕਾਦਮਿਕ ਸਟਾਫ ਕਾਲਜ ਵਿਖੇ ਪਾਰਟੀਸਿਪੈਂਟਸ ਲਈ ਕੰਪਿਊਟਰ ਲੈਬ ਅਤੇ ਲਾਇਬਰੇਰੀ ਵੀ ਉਪਲਬਧ ਹਨ, ਜਿਸਦਾ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਲਈ ਵੀ ਅਪੀਲ ਕੀਤੀ। ਇਸ ਮੌਕੇ ਬੋਟਾਨੀਕਲ ਐਂਡ ਇਨਵਾਇਰਮੈਂਟਲ ਸਾਇੰਸਜ਼ ਤੋਂ ਪ੍ਰੋਫੈਸਰ ਸਰੋਜ਼ ਅਰੋੜਾ, ਕੋਆਰਡੀਨੇਟਰ ਨੇ ਵਰਕਸ਼ਾਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਵਿਭਾਗ ਦੇ ਮੁਖੀ ਡਾ. ਸਤਵਿੰਦਰਜੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਡਾ. ਬਲਵਿੰਦਰ ਸਿੰਘ, ਡਾ. ਏ.ਐਸ. ਸੂਦਨ, ਡਾ. ਆਦਰਸ਼ ਪਾਲ ਵਿਗ, ਇ. ਭੁਪਿੰਦਰਪਾਲ ਸਿੰਘ ਵੀ ਇਸ ਮੌਕੇ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …