ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਰਹਿਨੁਮਾਈ ਹੇਠ ਮੀਰੀ-ਪੀਰੀ ਦੇ ਮਾਲਕ ਛੇਵੇਂ
ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ 8 ਜੂਨ ਤੋਂ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਭੋਗ ਉਪਰੰਤ ਅਰਦਾਸ ਤੇ ਹੁਕਮਨਾਮਾ ਗੁਰਦੁਆਰਾ ਸ੍ਰੀ ਬਿਬੇਕਸਾਰ ਸਾਹਿਬ ਦੇ ਗ੍ਰੰਥੀ ਭਾਈ ਮਨਦੀਪ ਸਿੰਘ ਨੇ ਲਿਆ।ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਹੁਕਮਨਾਮੇ ਦੀ ਕਥਾ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤੀ।
ਸਵੇਰੇ 10 ਵਜੇ ਤੋਂ ਰਾਤ 12 ਵਜੇ ਤੀਕ ਸਜਾਏ ਜਾ ਰਹੇ ਗੁਰਮਤਿ ਸਮਾਗਮ ਵਿੱਚ ਭਾਈ ਸਤਨਾਮ ਸਿੰਘ ਕੋਹਾੜਕਾ ਤੇ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ, ਭਾਈ ਪਰਮਿੰਦਰ ਸਿੰਘ, ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ, ਭਾਈ ਸੁਖਵਿੰਦਰ ਸਿੰਘ ਤੇ ਬੀਬੀ ਪਰਮਜੀਤ ਕੌਰ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਮਹਿਤਾਬ ਸਿੰਘ, ਭਾਈ ਮਨਮੋਹਨ ਸਿੰਘ, ਬੀਬੀ ਆਸ਼ੂਪ੍ਰੀਤ ਕੌਰ, ਕੀਰਤਨੀ ਜਥਾ ਬੀਬੀਆਂ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਤੇ ਢਾਡੀ ਜਥਾ ਭਾਈ ਗੁਰਭੇਜ ਸਿੰਘ ਚਵਿੰਡਾ ਧਰਮ ਪ੍ਰਚਾਰ ਕਮੇਟੀ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ।ਪ੍ਰਕਾਸ਼ ਦਿਹਾੜੇ ਸਬੰਧੀ ਅਰਦਾਸ ਉਪਰੰਤ ਸ਼ਾਮ ਨੂੰ ਆਤਿਸ਼ਬਾਜ਼ੀ ਚਲਾਈ ਗਈ।
ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ, ਗੁਰਦੁਆਰਾ ਸਹੀਦ ਗੰਜ ਸਾਹਿਬ ਦੇ ਮੈਨੇਜਰ ਮਨਜਿੰਦਰ ਸਿੰਘ ਮੰਡ, ਐਡੀ: ਮੈਨੇਜਰ ਹਰਪ੍ਰੀਤ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media