ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ ਬਿਊਰੋ) – ਬਲਿਊ ਸਟਾਰ ਅਪਰੇਸ਼ਨ ਦੀ 33ਵੀਂ ਵਰੇਗੰਢ ਦੇ ਚਾਰ ਦਿਨ ਬਾਅਦ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ
ਅਚਾਨਕ ਬਾਅਦ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਅਤੇ ਉਨਾਂ ਨੇ ਆਮ ਸ਼ਰਧਾਲੂਆਂ ਵਾਂਗ ਤਕਰੀਬਨ 45 ਮਿੰਟ ਤਕ ਲਾਈਨ ਵਿਚ ਲੱਗ ਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਸਚਖੰਡ ਵਿਖੇ ਵਿਖੇ ਸੀਸ ਨਿਵਾਉਣ ਤੋਂ ਪਹਿਲਾਂ ਉਹਨਾਂ ਨੇ 10 ਮਿੰਟ ਤੱਕ ਬਾਹਰ ਕੇ ਕੀਰਤਨ ਸਰਵਣ ਕੀਤਾ।ਇਸ ਤੋਂ ਪਹਿਲਾਂ ਕੌਮੀ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅੱਜ ਬਾਅਦ ਦੁਪਹਿਰ 4.00 ਵਜੇ ਸ੍ਰੀ ਗੁਰੂ ਰਾਮ ਦਾਸ ਅੰਤਰਾਸ਼ਟਰੀ ਏਅਰਪੋਰਟ `ਤੇ ਪਹੁੰਚੇ, ਤਾਂ ਅੰਮਿ੍ਰਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਉਨਾਂ ਦਾ ਸਵਾਗਤ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਤੱਕ ਰਾਹੁਲ ਗਾਂਧੀ ਦੇ ਨਾਲ ਗਏ, ਜਦ ਕਿ ਕਈ ਸਥਾਨਕ ਕਾਂਗਰਸੀ ਆਗੂ ਵੀ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹੋਏ ਸਨ।ਸ੍ਰੀ ਦਰਬਾਰ ਸਾਹਿਬ ਵਿਖੇ ਸੀਸ ਨਿਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਬਿਨਾਂ ਹੀ ਉਹ ਸਿੱਧੇ ਸ੍ਰੀ ਗੁਰੂ ਰਾਮਦਾਸ ਅੰਤਰਾਸ਼ਟਰੀ ਏਅਰਪੋਰਟ ਨੂੰ ਰਵਾਨਾਂ ਹੋ ਗਏ। ਗੁਰਜੀਤ ਔਜਲਾ ਨੇ ਇਸ ਦੌਰੇ ਨੂੰ ਨਿਰੋਲ ਨਿੱਜੀ ਦੌਰਾ ਦਸਦਿਆਂ ਕਿਹਾ ਕਿ ਰਾਹੁਲ ਗਾਂਧੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ `ਤੇ ਸ਼ਰਧਾ ਭਾਵਨਾ ਵਜੋਂ ਸੀਸ ਨਿਵਾਉਣ ਸ੍ਰੀ ਹਰਿਮੰਦਰ ਸਾਹਿਬ ਆਏ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media