Thursday, October 8, 2026

ਸ਼੍ਰੋਮਣੀ ਕਮੇਟੀ ਅਕਾਲੀ ਦਲ ਵੱਲੋਂ ਲਗਾਏ ਜਾ ਰਹੇ ਧਰਨਿਆਂ ਦਾ ਹਿੱਸਾ ਬਣੇਗੀ – ਪ੍ਰੋ. ਬਡੂੰਗਰ

ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸਿੱਖ ਮਸਲਿਆਂ ’ਤੇ ਜਾਣਬੁੱਝ ਕੇ Kirpal Badungerਅਪਣਾਏ ਜਾ ਰਹੇ ਨਾਂਹਪੱਖੀ ਰਵੱਈਏ ਦੀ ਸਖਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਸਰਕਾਰ ਦੀ ਕਿਸੇ ਵੀ ਅਜਿਹੀ ਚਾਲ ਨੂੰ ਸਫਲ ਨਹੀਂ ਹੋਣ ਦੇਵੇਗੀ ਜੋ ਸਿੱਖ ਸਰੋਕਾਰਾਂ ਦੇ ਵਿਰੁੱਧ ਹੋਵੇ।ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ 12 ਜੂਨ ਨੂੰ ਲਗਾਏ ਜਾ ਰਹੇ ਧਰਨਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਕਿਹਾ ਕਿ ਸਿੱਖ ਪੰਥ ਖਿਲਾਫ ਕੀਤੀਆਂ ਜਾ ਰਹੀਆਂ ਕਾਰਵਾਈਆਂ ਕਾਰਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਧਰਨਿਆਂ ਵਿਚ ਸ਼ਾਮਲ ਹੋ ਕੇ ਆਵਾਜ਼ ਉਠਾਉਣਗੇ। ਉਨ੍ਹਾਂ ਮੈਂਬਰਾਂ ਨੂੰ ਵੱਧ ਤੋਂ ਵੱਧ ਸੰਗਤਾਂ ਨੂੰ ਲੈ ਕੇ ਧਰਨਿਆਂ ਵਿਚ ਪੁੱਜਣ ਅਪੀਲ ਵੀ ਕੀਤੀ ।
ਪ੍ਰੋ. ਬਡੂੰਗਰ ਨੇ ਆਖਿਆ ਕਿ ਸਰਕਾਰ ਦੀ ਸ਼ਹਿ `ਤੇ ਕਾਂਗਰਸੀ ਲੋਕਾਂ ਵੱਲੋਂ ਗੁਰਦੁਆਰਿਆਂ ਦੀਆਂ ਜ਼ਮੀਨਾਂ ਤੇ ਕਬਜੇ ਕੀਤੇ ਜਾ ਰਹੇ ਹਨ, ਸਰਕਾਰ ਦੇ ਮੰਤਰੀ ਸਿੱਖ ਵਿਰਾਸਤਾਂ ਪ੍ਰਤੀ ਗਲਤ ਸ਼ਬਦਾਵਲੀ ਵਰਤ ਰਹੇ ਹਨ ਅਤੇ ਸਰਕਾਰੀ ਅਦਾਰਿਆਂ ਵਿਚ ਸਿੱਖ ਸਾਹਿਤ ਦੀ ਅਣਮੋਲ ਵਿਰਾਸਤ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਨੂੰ ਵਿਗਾੜਿਆ ਜਾ ਰਿਹਾ ਹੈ।ਇਥੇ ਹੀ ਬਸ ਨਹੀਂ ਅਧਿਆਤਮਿਕਤਾ ਦੇ ਸੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਂਦੇ ਮਾਰਗ ’ਤੇ ਚੱਲਦੀਆਂ ਸਕਰੀਨਾਂ ’ਤੇ ਨਸ਼ਿਆਂ ਸਮੇਤ ਹੋਰ ਇਤਰਾਜ਼ਯੋਗ ਮਸ਼ਹੂਰੀਆਂ ਪ੍ਰਸਾਰਿਤ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਸਰਕਾਰ ਦੇ ਸਿੱਖ ਪੰਥ ਵਿਰੋਧੀ ਇਸ ਵਰਤਾਰੇ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਚੁੱਪ ਨਹੀਂ ਬੈਠੇਗੀ ਅਤੇ ਹਰ ਮੁਹਾਜ਼ ’ਤੇ ਆਵਾਜ਼ ਬੁਲੰਦ ਕਰਦੀ ਰਹੇਗੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply