ਬਠਿੰਡਾ, 12 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਅੱਤ ਦੀ ਪੈ ਰਹੀ ਗਰਮੀ ਤੋਂ ਰਾਹਗੀਰਾਂ ਨੂੰ ਰਾਹਤ ਦਵਾਉਣ ਲਈ ਗੁਰਿੰਦਰ ਵੈਲਫੇਅਰ ਸੋਸਾਇਟੀ ਵੱਲੋ ਸਵ:
ਗੁਰਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸੋਸਾਇਟੀ ਸੁਰਖਪੀਰ ਮੇਨ ਰੋਡ ਗਲੀ ਨੰ. 10 ਵਿਖੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਾਈ ਗਈ ਅਤੇ ਘੁੰਗਣੀਆਂ ਦਾ ਪ੍ਰਸ਼ਾਦ ਵੰਡਿਆ ਗਿਆ। ਸਵ: ਗੁਰਿੰਦਰ ਸਿੰਘ ਦੇ ਪਿਤਾ ਬਲਜੀਤ ਸਿੰਘ ਬੰਗੀ ਨੇ ਦੱਸਿਆ ਕਿ ਗੁਰਿੰਦਰ ਨੂੰ ਸਮਾਜ ਸੇਵਾ ਦੇ ਕੰਮਾਂ ਵਿੱਚ ਹਮੇਸ਼ਾਂ ਦਿਲਚਸਪੀ ਰਹੀ ਹੈ, ਪ੍ਰੰਤੂ ਅਚਾਨਕ ਰੋਡ ਐਕਸੀਡੈਂਟ ਵਿੱਚ ਦਿਹਾਂਤ ਹੋਣ ਕਾਰਨ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਵੱਲੋ ਗੁਰਿੰਦਰ ਵੈਲਫੇਅਰ ਸੋਸਾਇਟੀ ਦੇ ਬੈਨਰ ਹੇਠ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਸੋਸਾਇਟੀ ਵੱਲੋ ਖੂਨਦਾਨ ਕੈਂਪ, ਮੁਫਤ ਮੈਡੀਕਲ ਕੈਂਪ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਇਹ ਸੇਵਾ ਲਗਾਤਾਰ ਜਾਰੀ ਰਹੇਗੀ।ਇਸ ਮੌਕੇ ਵਿਕਰਮਜੀਤ ਸਿੰਘ, ਮਨਿੰਦਰ ਮਨੀ ਸਿੱਧੂ, ਰਮਨਦੀਪ ਸਿੰਘ, ਸੁਖਪਾਲ ਸਿੰਘ, ਗੁਰਵਿੰਦਰ ਸਿੰਘ, ਅਗਮ ਸਚਦੇਵਾ, ਰਣਜੀਤ ਬਰਾੜ ਅਤੇ ਸਮੂਹ ਮੈਂਬਰਾਂ ਨੇ ਛਬੀਲ ਸਮੇਂ ਸੇਵਾ ਨਿਭਾਈ।
Check Also
ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …
Punjab Post Daily Online Newspaper & Print Media