Friday, October 9, 2026

ਬਾਲ ਮਜ਼ਦੂਰੀ ਸਬੰਧੀ ਸੈਮੀਨਾਰ ਦਾ ਆਯੋਜਨ

ਬਠਿੰਡਾ, 12 ਜੂਨ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ (ਨਾਲਸਾ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਪਰਮਜੀਤ PPN1206201709ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ ਸੀ.ਜੇ.ਐਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 12 ਜੂਨ 2017 ਨੂੰ ਐਸ.ਐਸ.ਡੀ ਮੰਗਤ ਰਾਏ ਸਕੂਲ ਵਿਖੇ ਬਾਲ ਮਜ਼ਦੂਰੀ ਸਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ।ਇਸ ਸੈਮੀਨਾਰ ਵਿਚ ਲੇਬਰ ਇੰਸਪੈਕਟਰ ਬਲਜੀਤ ਸਿੰਘ ਨੇ ਵੀ ਭਾਗ ਲਿਆ ਅਤੇ ਬੱਚਿਆਂ ਨੂੰ ਪੰਜੀਕ੍ਰਿਤ ਉਸਾਰੀਆਂ ਕਿਰਤੀਆਂ ਦੀ ਰਜਿਸਟ੍ਰੇਸ਼ਨ ਅਤੇ ਉਹਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਉਪਰੰਤ ਸੀ.ਜੇ.ਐਮ ਸਾਹਿਬ ਨੇ ਉਥੇ ਹਾਜ਼ਰ ਬੱਚਿਆਂ ਨੂੰ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ। ਸੀ.ਜੇ.ਐਮ ਸਾਹਿਬ ਨੇ ਦੱਸਿਆ ਕਿ 14 ਸਾਲ ਤੱਕ ਦੇ ਬੱਚਿਆਂ ਤੋਂ ਬਾਲ ਮਜ਼ਦੂਰੀ ਕਰਵਾਉਣਾ ਕਾਨੂੰਨੀ ਤੌਰ ਤੇ ਜੁਰਮ ਹੈ।ਜੇਕਰ ਆਪ ਦੇ ਆਸ ਪਾਸ ਕੋਈ ਅਜਿਹੀ ਘਟਨਾ ਨਜ਼ਰ ਆਉਂਦੀ ਹੈ ਤਾਂ ਆਪ ਇਸ ਦੀ ਜਾਣਕਾਰੀ ਟੋਲ ਫ੍ਰੀ ਨੰਬਰ 1968 ਤੇ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਫੋਨ ਨੰ. 0164-2212051 ਤੇ ਵੀ ਜਾਣਕਾਰੀ ਦੇ ਸਕਦੇ ਹੋ।ਇਹ ਸੈਮੀਨਾਰ ਵੀਨੂ ਗੋਇਲ ਪ੍ਰਧਾਨ ਡਾਇਮੰਡ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply