Saturday, June 27, 2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸਥਾਨਕ ਲੁਹਾਰਕਾ ਰੋਡ ਸਥਿਤ ਰਣਜੀਤ ਵਿਹਾਰ ਵਿਖੇ ਗੁਰਦੁਆਰਾ ਸੰਗਤ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ PPN1206201720ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਅਯੋਜਿਤ ਕੀਰਤਨ ਦਰਬਾਰ ਦਰਬਾਰ ਦੌਰਾਨ ਉਘੇ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਅਤੇ ਕਥਾ ਵਾਖਿਆਣ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸ਼ਹੀਦ ਮਿਸ਼ਨਰੀ ਕਾਲਜ ਤੋਂ ਪੁੱਜੇ ਪ੍ਰੋ. ਕੁਲਰਾਜ ਸਿੰਘ ਤੇ ਭਾਈ ਅਮਰੀਕ ਸਿੰਘ ਤੇ ਸਾਥੀਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ।ਇਸ ਸਮੇਂ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ‘ਚ ਅੱਵਲ ਆਏ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਆਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਗੁਰਦੁਆਰਾ ਕਮੇਟੀ ਪ੍ਰਧਾਨ ਕੈਪਟਨ ਅਜੀਤ ਸਿੰਘ, ਜਨ; ਸਕੱਤਰ ਨਿਰਮਲ ਸਿੰਘ ਅਨੰਦ ਅਤੇ ਮੈਨੇਜਰ ਪ੍ਰੀਤਮ ਸਿੰਘ ਕਾਹਲੋਂ ਨੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲਗਰ ਵੀ ਲਗਾਇਆ ਗਿਆ।
ਇਸ ਮੌਕੇ  ਚੰਚਲ ਸਿੰਘ, ਮੁਖਤਾਰ ਸਿੰਘ ਪੰਨੂ, ਸੁਖਦੇਵ ਸਿੰਘ, ਦਲਬੀਰ ਸਿੰਘ ਬਾਜਵਾ, ਕੁਲਦੀਪ ਸਿੰਘ, ਨਿਸ਼ਾਨ ਸਿੰਘ, ਹਰਜਿੰਦਰ ਸਿੰਘ, ਇਕਬਾਲ ਸਿੰਘ, ਹਰਪ੍ਰੀਤ ਸਿੰਘ, ਰਵਨੀਤ ਕੌਰ, ਜਵਾਹਰ ਸਿੰਘ, ਹਰਪਾਲ ਸਿੰਘ, ਦਲਜੀਤ ਸਿੰਘ, ਬਲਜੀਤ ਸਿੰਘ ਰਾਜੂ ਅਤੇ ਵੱਡੀ ਗਿਣਤੀ ‘ਚ ਇਲਾਕੇ ਦੀਆਂ ਸੰਗਤਾਂ ਹਾਜਰ ਸਨ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply