Saturday, October 10, 2026

ਸ੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸਮਾਗਮ 18 ਜੂਨ ਨੂੰ

ਬਠਿੰਡਾ, 13 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਇਲਾਕੇ `ਚ ਸਥਿਤ  ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਗੁਰਪੁਰਬ 2 ਹਾੜ/ 16 ਜੂਨ ਦਾ ਹੈ।ਪ੍ਰਚਾਰ ਸੰਸਥਾ ਵਲੋਂ ਹਫਤਾਵਾਰੀ ਪ੍ਰੋਗਰਾਮ 4 ਹਾੜ/ 18 ਜੂਨ ਦਿਨ ਐਤਵਾਰ ਨੂੰ ਸ਼ਾਮ 4.30 ਤੋਂ 6.30 ਵਜੇ ਤੱਕ ਗੁਰਦਆਰਾ ਸਾਹਿਬ, ਭਾਈ ਮਤੀ ਦਾਸ ਨਗਰ, ਮਾਨਸਾ ਰੋਡ, ਨੇੜੇ ਆਈ.ਟੀ.ਆਈ ਵਿਖੇ ਕੀਤਾ ਜਾ ਰਿਹਾ ਹੈ।ਜਿਸ ਵਿੱਚ ਭਾਈ ਤਰਸੇਮ ਸਿੰਘ ਹਰਰਾਇਪੁਰ ਵਾਲਿਆਂ ਦਾ ਰਾਗੀ ਜਥਾ ਵਲੋਂ ਸ਼ਬਦ ਕੀਰਤਨ ਅਤੇ ਭਾਈ ਹਰਦੀਪ ਸਿੰਘ ਖਿਆਲੀ ਵਾਲੇ ਗੁਰਮਤਿ ਵੀਚਾਰਾਂ ਸੰਗਤਾਂ ਨਾਲ ਸਾਂਝੀਆਂ ਕਰਨਗੇ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੈਪਟਨ ਮੱਲ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬਾਨਾਂ ਦੇ ਗੁਰਪੁਰਬ ਮਨਾਉਣ ਲਈ ਸੰਗਤਾਂ ਵਿਚ ਬਹੁਤ ਹੀ ਉਤਸ਼ਾਹ ਪਾਇਆ ਜਾ ਰਿਹਾ ਹੈ।ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ  ਅਤੇ ਸਮੁੱਚੀ ਪ੍ਰਚਾਰ ਸੰਸਥਾ ਵੱਲੋਂ ਸੰਗਤਾਂ ਨੂੰ ਬੇਨਤੀ ਹੈ ਕਿ ਸਮੇਂ ਸਿਰ ਪਹੁੰਚ ਕੇ ਆਪਣੇ ਜੀਵਨ ਦਾ ਲਾਹਾ ਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply