ਬਠਿੰਡਾ, 13 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਹੀਨਾਵਾਰ ਮੀਟਿੰਗ ਦੌਰਾਨ ਮਾਲ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ
ਬਠਿੰਡਾ ਦੀਪਰਵਾ ਲਾਕਰਾ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗ ਨਾਲ ਸਬੰਧਿਤ ਕੇਸਾਂ ਦਾ ਸਮੇਂ-ਸਿਰ ਨਿਪਟਾਰਾ ਕਰਨ।ਉਨਾਂ ਕਿਹਾ ਕਿ ਪੈਂਡਿੰਗ ਪਏ ਕੇਸਾਂ ਨੂੰ ਜਲਦੀ ਨਿਪਟਾਇਆ ਜਾਵੇ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।ਮਾਲ ਅਫ਼ਸਰਾਂ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੀਪਰਵਾ ਲਾਕਰਾ ਨੇ ਹਰ ਤਹਿਸੀਲ ਵਲੋਂ ਕੀਤੇ ਗਏ ਕੰਮ ਦਾ ਜ਼ਾਇਜਾ ਲਿਆ।ਉਨਾਂ ਸਾਰੇ ਅਫ਼ਸਰਾਂ ਨੂੰ ਹਦਾਇਤਾਂ ਦਿਤੀਆਂ ਕਿ ਲੰਬਿਤ ਕੇਸਾਂ ਦਾ ਜਲਦ ਹੀ ਨਿਪਟਾਰਾ ਕੀਤਾ ਜਾਵੇ।ਇਸ ਤੋਂ ਇਲਾਵਾ ਪੰਜਾਬ ਸਰਕਾਰ ਦੁਆਰਾ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨਾਲ ਸਬੰਧਤ ਸੂਚਨਾ ਨੂੰ ਪੰਜਾਬ ਸਰਕਾਰ ਦੇ ਆਨ ਲਾਇਲ ਪੋਰਟਲ ’ਤੇ ਚੜਾਉਣ ਸਬੰਧੀ ਸ਼ੁਰੂ ਕੀਤੇ ਗਏ ਐਚ.ਆਰ.ਐਮ.ਐਸ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ ਗਈ।ਇਸ ਮੀਟਿੰਗ ਵਿਚ ਐਸ.ਡੀ.ਐਮ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ, ਐਸ.ਡੀ.ਐਮ ਤਲਵੰਡੀ ਸਾਬੋ ਵਰਿੰਦਰ ਕੁਮਾਰ ਅਤੇ ਮਾਲ ਵਿਭਾਗ ਦੇ ਸਮੂਹ ਅਧਿਕਾਰੀ ਮੌਜੂਦ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media