Tuesday, July 21, 2026

ਘਰੇਲੂ ਗੈਸ ਸਲਿੰਡਰਾਂ ਦੀ ਵਪਾਰਕ ਵਰਤੋਂ ਉੱਤੇ ਪਾਬੰਦੀ

ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਰਤਾਜ ਸਿੰਘ ਚੀਮਾ ਜਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਨੇ ਦੱਸਿਆ ਕਿ ਘਰੇਲੂ ਗੈਸ ਸਲਿੰਡਰਾਂ ਦੀ ਵਪਾਰਕ ਕੰਮਾਂ ਵਾਸਤੇ ਵਰਤੋਂ ਕਰਨ ਦੀ ਪੂਰਨ ਮਨਾਹੀ ਹੈ ਅਤੇ ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਫੜਿਆ ਜਾਂਦਾ ਹੈ ਤਾਂ ਉਸਨੂੰ ਜ਼ਰੂਰੀ ਵਸਤਾਂ ਐਕਟ 1955 ਦੀ ਧਾਰਾ 7 ਹੇਂਠ ਦੰਡ ਯੋਗ ਪੁਲਿਸ ਕੇਸ ਦਰਜ਼ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਦਫ਼ਤਰ ਨੂੰ ਬਹੁਤ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਵਪਾਰਕ ਅਦਾਰਿਆਂ, ਹੋਟਲਾਂ, ਰੈਸਟੋਰੈਂਟਾਂ, ਮੈਰਿਜ ਰਿਜ਼ੋਰਟਸ ਅਤੇ ਰੇਹੜੀਆਂ ਆਦਿ ਤੇ ਘਰੇਲੂ ਵਰਤੋਂ ਵਿਚ ਆਉਣ ਵਾਲੀ ਸਬਸਿਡੀ ਵਾਲੀ ਗੈਸ 14-200 ਕਿਲੋ ਵਾਲਾ ਸਲੰਡਰ) ਦੀ ਵਰਤੋਂ ਵਪਾਰਕ ਉਦੇਸ਼ਾਂ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਸਾਰੇ ਵਪਾਰਕ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ ਅਜਿਹਾ ਕੰਮ ਕਰਨ ਤੋਂ ਗੁਰੇਜ ਕਰਨ ਤਾਂ ਜੋ ਘਰੇਲੂ ਕੰਮਾਂ ਵਾਸਤੇ ਗੈਸ ਦੀ ਸਪਲਾਈ ਪ੍ਰਭਾਵਿਤ ਨਾ ਹੋਵੇ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply