ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿੱਤੀ ਜਾਂਦੀ ਬੁਢਾਪਾ, ਵਿਧਵਾ, ਆਸ਼ਰਿਤ ਅਤੇ ਅਪੰਗ ਵਿਅਕਤੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ ਹੁਣ ਉਨਾਂ ਦੇ ਬੈਂਕ ਖਾਤਿਆਂ ਰਾਹੀਂ ਹੀ ਦੇਣ ਦਾ ਫੈਸਲਾ ਲਿਆ ਗਿਆ ਹੈ, ਤਾਂ ਜੋ ਲਾਭਪਾਤਰੀ ਤੱਕ ਬਿਨਾਂ ਰੁੱਕੇ ਲਾਭ ਮਿਲੇ ਅਤੇ ਕੰਮ ਵਿਚ ਪਾਰਦਰਸ਼ਤਾ ਬਣੀ ਰਹੇ।ਉਕਤ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਨਵੰਬਰ ਅਤੇ ਦਸੰਬਰ 2016 ਦੀ ਪੈਨਸ਼ਨ ਲਈ ਰਾਸ਼ੀ, ਜੋ ਕਿ ਲਗਭਗ 7 ਕਰੋੜ 8 ਲੱਖ ਰੁਪਏ ਬਣਦੀ ਹੈ, ਦੇ ਬਿਲ ਖਜ਼ਾਨੇ ਵਲੋਂ ਕਲੀਅਰ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਉਨ੍ਹਾਂ ਲਾਭਪਾਤਰੀਆਂ ਨੂੰ ਅਦਾਇਗੀ ਕਰ ਦਿੱਤੀ ਜਾਵੇਗੀ, ਜਿਨ੍ਹਾਂ ਦੇ ਬੈਂਕ ਖਾਤੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫ਼ਤਰ ਪਹੁੰਚ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਪੈਨਸ਼ਨ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਖਾਤੇ ਵਿਚ ਹੀ ਜਾਣੀ ਹੈ, ਇਸ ਲਈ ਹਰੇਕ ਲਾਭਪਾਤਰੀ ਆਪਣੇ ਬੈਂਕ ਖਾਤੇ ਦੀ ਜਾਣਕਾਰੀ ਵਿਭਾਗ ਨੂੰ ਦੇਵੇ।ਉਨ੍ਹਾਂ ਕਿਹਾ ਕਿ ਪੈਨਸ਼ਨ ਸਿੱਧੀ ਖਾਤਿਆਂ ਵਿੱਚ ਜਾਣ ਨਾਲ ਕੰਮ ਵਿਚ ਪਾਰਦਰਸ਼ਿਤਾ ਰਹੇਗੀ ਅਤੇ ਲਾਭਪਾਤਰੀ ਨੂੰ ਪੈਨਸ਼ਨ ਵੀ ਜਲਦੀ ਪਹੁੰਚੇਗੀ।
ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹੇ ਦੇ ਹੁਣ ਤੱਕ ਦੇ ਅੰਕੜੇ ਅਨੁਸਾਰ ਪੇਂਡੂ ਖੇਤਰ ਦੇ ਕਈ ਲਾਭਪਾਤਰੀ ਦੇ ਬੈਂਕ ਖਾਤਿਆਂ ਦੀ ਜਾਣਕਾਰੀ ਵਿਭਾਗ ਕੋਲ ਨਹੀਂ ਆਈ, ਜਿਸ ਕਾਰਨ ਉਨਾਂ ਦੀ ਪੈਨਸ਼ਨ ਮਿਲਣ ਵਿਚ ਦੇਰੀ ਹੋ ਸਕਦੀ ਹੈ।ਉਨਾਂ ਸਾਰੇ ਪੈਨਸ਼ਨ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੈਂਕ ਖਾਤੇ ਦੀ ਜਾਣਕਾਰੀ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ (ਸੀ.ਡੀ.ਪੀ.ਓ) ਦੇ ਦਫਤਰ ਜਮਾ ਕਰਵਾ ਦੇਣ, ਤਾਂ ਜੋ ਪੈਨਸ਼ਨ ਦੀ ਅਦਾਇਗੀ ਵਿਚ ਕੋਈ ਸਮੱਸਿਆ ਨਾ ਆਵੇ।ਉਨਾਂ ਕਿਹਾ ਕਿ ਇਸ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਵੀ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media