Thursday, November 19, 2026

ਬਡੂੰਗਰ ਨੇ ਪੱਤਰ ਲਿਖ ਕੇ ਰਾਜਪਾਲ ਤੇ ਮੁੱਖ ਮੰਤਰੀ ਤੋਂ ਮੁਲਾਕਾਤ ਲਈ ਮੰਗਿਆ ਸਮਾਂ

ਝਗੜਾ ਹੋ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ- ਬਡੂੰਗਰ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਸਿੱਖ ਮਸਲਿਆਂ ਦੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਤੇ ਮੁੱਖ Kirpal Badungerਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਹੈ।ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਲਿਖੇ ਪੱਤਰਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੀ ਪਿੰਡ ਭਾਈ ਰੂਪਾ, ਰਾਮਪੁਰਾ ਫੂਲ ਬਠਿੰਡਾ ਦੀ ਜ਼ਮੀਨ ’ਤੇ ਕੀਤੇ ਜਾ ਰਹੇ ਜ਼ਬਰੀ ਕਬਜ਼ੇ ਅਤੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਸਬੰਧੀ ਤੋਂ ਜਾਣੂ ਕਰਾਉਣ ਅਤੇ ਭਾਈ ਕਾਹਨ ਸਿੰਘ ਨਾਭਾ ਦੇ ਮਹਾਨ ਕੋਸ਼ ਵਿਚ ਕੀਤੀ ਛੇੜਛਾੜ ਸਬੰਧੀ ਜ਼ਰੂਰੀ ਮੁਲਾਕਾਤ ਕਰਕੇ ਧਿਆਨ ਵਿਚ ਲਿਆਉਣ ਲਈ ਸਮਾਂ ਮੰਗਿਆ ਗਿਆ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਨੂੰ ਲਿਖੇ ਇੱਕ ਹੋਰ ਵੱਖਰੇ ਪੱਤਰ ਵਿਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲਿਖਿਆ ਕਿ ਅੱਜ 11 ਦਿਨ ਬੀਤਣ ’ਤੇ ਵੀ ਪਿੰਡ ਭਾਈ ਰੂਪਾ ਤਹਿਸੀਲ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਵਿਖੇ ਸ਼੍ਰੋਮਣੀ ਕਮੇਟੀ ਦੀ ਜ਼ਮੀਨ ਬੀਜਣ ਅਤੇ ਵਾਹੁਣ ਸਬੰਧੀ ਸਥਾਨਕ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਾ ਕੀਤੇ ਜਾਣ ’ਤੇ ਇਤਰਾਜ ਜਤਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੀ ਸ਼ਹਿ ‘ਤੇ ਸਬੰਧਤ ਕੁੱਝ ਸਿਆਸੀ ਵਿਅਕਤੀ ਸ਼੍ਰੋਮਣੀ ਕਮੇਟੀ ਦੀ ਜ਼ਮੀਨ ਵਿਚ ਬੇਲੋੜੀ ਦਖਲਅੰਦਾਜ਼ੀ ਕਰਦਿਆਂ ਕੋਈ ਝਗੜਾ ਹੋ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Check Also

ਸਵਤੰਰਤਾ ਸੇਨਾਨੀ ਵੀਰ ਸਿੰਘ ‘ਵੀਰ’ ਦੇ ਸਪੁੱਤਰ ਅਮਰਜੀਤ ਸਿੰਘ ਭਾਟੀਆ ਦਾ ਦਿਹਾਂਤ

ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਉਘੇ ਸਵਤੰਰਤਾ ਸੇਨਾਨੀ ਅਤੇ ਪੰਜਾਬੀ ਕਵੀ ਵੀਰ ਸਿੰਘ ਵੀਰ …

Leave a Reply