ਘਟਨਾ ਵਾਲੇ ਸਥਾਨ ’ਤੇ ਪਹੁੰਚਣ ਲਈ ਟੀਮ ਨੂੰ ਦਿੱਤੇ ਨਿਰਦੇਸ਼
ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਏ ਇੱਕ ਦਰਦਨਾਕ ਹਾਦਸੇ ਵਿੱਚ ਅੰਮਿ੍ਰਤਸਰ ਦੇ 10 ਧਾਰਮਿਕ
ਯਾਤਰੀਆਂ ਦੇ ਮਾਰੇ ਜਾਣ ਅਤੇ 45 ਹੋਰਾਂ ਦੇ ਜ਼ਖਮੀ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲੇ ਦੇ ਢਲਿਆਰਾ ਨੇੜੇ ਉਸ ਵੇਲੇ ਵਾਪਰਿਆ ਜਦੋਂ ਇਨਾਂ ਸ਼ਰਧਾਲੂਆਂ ਨੂੰ ਲਿਜਾ ਰਹੀ ਇੱਕ ਨਿੱਜੀ ਬੱਸ ਤਿੱਖੇ ਮੋੜ ’ਤੇ ਇੱਕ ਡੂੰਘੀ ਖੱਡ ਵਿੱਚ ਜਾ ਡਿੱਗ। ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਇੱਕ ਤਹਿਸੀਲਦਾਰ, ਸਹਾਇਕ ਸਿਵਲ ਸਰਜਨ ਅਤੇ ਕੁੱਝ ਪੁਲਿਸ ਮੁਲਾਜ਼ਮਾਂ `ਤੇ ਅਧਾਰਿਤ ਇੱਕ ਟੀਮ ਨਾਲ ਘਟਨਾ ਵਾਲੇ ਸਥਾਨ ’ਤੇ ਪਹੁੰਚ ਗਏ ਹਨ ਤਾਂ ਜੋ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦੇ ਨਾਲ-ਨਾਲ ਜ਼ਖਮੀਆਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ।ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮਿ੍ਰਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਡੇਹਰਾ ਸਬ ਡਵੀਜ਼ਨ ਦੇ ਮੈਜਿਸਟਰੇਟ ਨਾਲ ਲਗਾਤਾਰ ਸੰਪਰਕ ਵਿੱਚ ਹਨ, ਜਿਨਾਂ ਨੂੰ ਰਾਹਤ ਅਤੇ ਬਚਾਊ ਕਾਰਜਾਂ ਦਾ ਸਮੁੱਚਾ ਕੰਮ ਸੌਂਪਿਆ ਗਿਆ ਹੈ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media