ਸੰਦੌੜ, 15 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਪਿੰਡ ਅਲੀਪੁਰ ਖ਼ਾਲਸਾ (ਸੰਗਰੂਰ) ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਸਥਾਨ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਦੀਵਾਨ ਟੋਡਰ ਮੱਲ ਚੈਰੀਟੇਬਲ ਸੁਸਾਇਟੀ ਵੱਲੋਂ ਅੱਖਾਂ ਦਾ ਪਹਿਲਾ ਵਿਸ਼ਾਲ ਚੈਕਅੱਪ ਤੇ ਅਪਰੇਸ਼ਨ ਕੈਂਪ 20 ਜੂਨ ਨੂੰ ਆਯੋਜਿਤ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੀਵਾਨ ਟੋਡਰ ਮੱਲ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਲੱਖਾ ਚੂਹੜਚੱਕ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਲੋਕ ਭਲਾਈ ਅਤੇ ਨਿਰਮਾਣ ਗਤੀਵਿਧੀਆਂ ਤੋਂ ਇਲਾਵਾ ਸਿਹਤ ਸੰਬੰਧੀ ਕੈਂਪ ਦਾ ਆਯੋਜਨ ਸਮੇਂ ਸਮੇਂ ਕਰਵਾਇਆ ਜਾਂਦਾ ਰਿਹਾ ਹੈ।ਇਸੇ ਤਹਿਤ 20 ਜੂਨ ਨੂੰ ਸ਼ੰਕਰਾ ਹਸਪਤਾਲ ਮੁੱਲਾਪੁਰ (ਲੁਧਿਆਣੇ ਵਾਲੇ) ਦੇ ਮਾਹਿਰ ਡਾਕਟਰ ਸਾਹਿਬਾਨ ਦੀ ਸਮੁੱਚੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਅਤੇ ਆਪਰੇਸ਼ਨ ਕੀਤਾ ਜਾਵੇਗਾ, ਜਿਸ ਦਾ ਖਰਚਾ ਦਵਾਈਆਂ ਆਦਿ ਸਮੇਤ ਸੁਸਾਇਟੀ ਵੱਲੋਂ ਕੀਤਾ ਜਾਵੇਗਾ ਅਤੇ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਲੈਂਜ ਫ਼ਰੀ ਪਾਏ ਜਾਣਗੇ।ਉਨ੍ਹਾਂ ਦੱਸਿਆ ਕਿ ਐਨਕਾਂ ਦੀ ਸੇਵਾ ਭਾਈ ਅਮਰੀਕ ਸਿੰਘ ਗਿੱਲ (ਯੂ.ਕੇ) ਵਾਲਿਆਂ ਵੱਲੋਂ ਕੀਤੀ ਜਾਵੇਗੀ।ਇਸ ਮੌਕੇ ਗੁਰੂ ਘਰ ਵਿਖੇ ਲੰਗਰ ਅਤੁੱਟ ਵਰਤਾਇਆ ਜਾਵੇਗਾ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media