Monday, September 7, 2026

ਨੌਜਵਾਨ ਵਰਗ ਦੀਆਂ ਵੋਟਾਂ ਬਣਾਉਣ ਲਈ ਜਿਲ੍ਹਾ ਪ੍ਰਸਾਸ਼ਨ ਨੇ ਚੁੱਕੇ ਵਿਸੇਸ਼ ਕਦਮ

PPN1506201711ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1-1-2017 ਦੇ ਆਧਾਰ ਤੇ ਵੋਟਰ ਸੂਚੀ ਲਗਾਤਾਰ ਸੁਧਾਈ ਵਿੱਚ 18 ਤੋਂ 21 ਸਾਲ ਦੇ ਨੌਜਵਾਨਾਂ ਦੇ ਵੋਟਰਾਂ ਦੀ ਰਜਿਸਟਰੇਸ਼ਨ ਲਈ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਪ੍ਰਗਟਾਵਾ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਇਕ ਮੀਟਿੰਗ ਦੌਰਾਨ ਸਮੂਹ ਵਿਧਾਨ ਸਭਾ ਹਲਕਿਆਂ ਦੇ ਏ.ਆਰ.ਓ ਅਤੇ ਰਾਜਨੀਤਿਕ ਦਲਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿਚ 18 ਤੋਂ 21 ਸਾਲ ਦੇ ਨਵਯੁਵਕਾਂ ਦੀ ਗਿਣਤੀ 95 ਹਜ਼ਾਰ ਦੇ ਲਗਭਗ ਹੈ ਪਰੰਤੂ ਨੌਜਵਾਨਾਂ ਦੀਆਂ ਵੋਟਾਂ ਕੇਵਲ 27 ਹਜ਼ਾਰ ਦੇ ਲਗਭਗ ਹੀ ਹਨ।ਇਸ ਪਾੜੇ ਨੂੰ ਪੂਰਾ ਕਰਨ ਲਈ ਨੌਜਵਾਨ ਵਰਗ ਦੀਆਂ ਵੋਟਾਂ ਬਣਾਉਣ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਵਿਸੇਸ਼ ਕਦਮ ਚੁੱਕੇ ਜਾ ਰਹੇ ਹਨ ਅਤੇ 1 ਜੁਲਾਈ ਤੋਂ 31 ਜੁਲਾਈ 2017 ਤੱਕ ਬੀ.ਐਲ.ਓਜ ਘਰ-ਘਰ ਜਾ ਕੇ 18 ਤੋਂ 21 ਸਾਲ ਦੇ ਨਵਯੁਵਕਾਂ ਦੀਆਂ ਵੋਟਾਂ ਬਣਾਉਣਗੇ।ਉਨ੍ਹਾਂ ਦੱਸਿਆ ਕਿ 1 ਜਨਵਰੀ 2017 ਨੂੰ ਜਿਨ੍ਹਾਂ ਦੀ ਉਮਰ 18 ਸਾਲ ਹੋ ਚੁੱਕੀ ਹੈ ਉਹ ਆਪਣਾ ਵੋਟ ਕਾਰਡ ਬਣਾ ਸਕਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 9 ਜੁਲਾਈ ਅਤੇ 23 ਜੁਲਾਈ 2017 ਨੂੰ ਵੋਟਰਾਂ ਦੀ ਰਜਿਸਟਰੇਸ਼ਨ ਲਈ ਹਰ ਬੂਥ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ।ਉਨ੍ਹਾਂ ਸਮੂਹ ਈ.ਆਰ.ਓਜ਼ ਅਤੇ ਸਬੰਧਤ ਬੂਥ ਲੈਵਲ ਅਫ਼ਸਰਾਂ ਨੂੰ ਇਹ ਹਦਾਇਤ ਕੀਤੀ ਕਿ ਉਹ ਚੋਣ ਖੇਤਰ ਵਿਚ ਪੈਂਦੇ ਮੰਦਰ, ਗੁਰਦੁਆਰੇ ਦੇ ਲਾਉਡ ਸਪੀਕਰਾਂ ਰਾਹੀਂ ਸਪੈਸ਼ਲ ਮੁਹਿੰਮ ਪ੍ਰੋਗਰਾਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਵੱਧ ਤੋਂ ਵੱਧ ਲੋਕ ਆਪਣੀ ਵੋਟ ਬਣਵਾ ਸਕਣ। ਉਨ੍ਹਾਂ ਸਮੂਹ ਰਾਜੀਨਿਤਕ ਦਲਾਂ ਦੇ ਪ੍ਰਤੀਨਿਧੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਦੇ ਅੰਦਰ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ।
ਉਨ੍ਹਾਂ ਦੱਸਿਆ ਕਿ ਨਵਯੁਵਕ ਨੈਸ਼ਨਲ ਵੋਟਰ ਸਰਵਿਸ ਦੇ ਪੋਰਟਲ ਾਾਾ.ਨਵਸਪ.ਨਿ ਰਾਹੀਂ ਆਨਲਾਈਨ ਵੀ ਆਪਣੀ ਵੋਟ ਬਣਵਾ ਸਕਦੇ ਹਨ ਅਤੇ ਵੋਟਰਾਂ ਦੀ ਰਜਿਸਟਰੇਨ ਬਾਰੇ ਕੋਈ ਵੀ ਜਾਣਕਾਰੀ ਹਾਸਿਲ ਕਰਨ ਟੋਲ ਫ੍ਰੀ ਨੰ: 0172-1950 ਤੇ ਸੰਪਰਕ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ 1-7-2017 ਤੋਂ 31-7-2017 ਤੱਕ ਮਰ ਚੁੱਕੇ ਵੋਟਰਾਂ ਦੇ ਨਾਂ ਡੈਥ ਸਰਟੀਫਿਕੇਟ ਦੇ ਆਧਾਰ `ਤੇ ਜਾਂ ਮਰ ਚੁੱਕੇ ਵੋਟਰਾਂ ਦੇ ਨਜਦੀਕੀ ਰਿਸਤੇਦਾਰ/ਗਵਾਂਢੀਆਂ ਵਲੋਂ ਭਰੇ ਗਏ ਫਾਰਮ 7 ਦੇ ਆਧਾਰ `ਤੇ ਹੀ ਕੱਟੇ ਜਾਣਗੇ ਅਤੇ ਸਮੂਹ ਫਾਰਮਾਂ ਦਾ ਨਿਪਟਾਰਾ 31-8-2017 ਤੱਕ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਰਾਜੇਸ਼ ਸ਼ਰਮਾ ਐਸ.ਡੀ.ਐਮ, ਰਾਕੇਸ਼ ਕੁਮਾਰ ਚੋਣ ਤਹਿਸੀਲਦਾਰ ਤੋਂ ਇਲਾਵਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਏ.ਆਰ.ਓਜ ਅਤੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਪ੍ਰਤੀਨਿਧੀਆਂ ਨੇ ਵੀ ਹਿੱਸਾ ਲਿਆ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply