ਫਾਜਿਲਕਾ, 3 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤਾਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਫ਼ਾਜ਼ਿਲਕਾ ਸ਼ਹਿਰ ਦੇ ਵੱਡੇ ਖਾਲ਼ਿਆਂ ਅਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਤਰ ‘ਤੇ ਸ਼ੁਰੂ ਕਰਵਾਇਆ ਗਿਆ ਹੈ। ਨਗਰ ਕੌਸਲ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਗੁਰਦਾਸ ਸਿੰਘ ਦੀ ਅਗਵਾਈ ਹੇਠ ਸੈਂਕੜੇ ਸੀਵਰਜਮੈਨਾਂ, ਜੇ.ਸੀ.ਬੀ. ਮਸ਼ੀਨਾਂ ਨਾਲ ਸ਼ਹਿਰ ਦੇ ਡੂੰਘੇ ਖਾਲ਼ਿਆਂ ਅਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਅਰੰਭਿਆ ਗਿਆ। ਇਸ
ਮੌਕੇ ਹਾਜ਼ਰ ਸੈਨੇਟਰੀ ਇੰਸਪੈਕਟਰ ਨਰੇਸ਼ ਖੇੜਾ ਨੇ ਦੱਸਿਆ ਕਿ ਛੇਤੀ ਹੀ ਸ਼ਹਿਰ ਦੇ ਮੁੱਖ ਨਿਕਾਸੀ ਵਾਲੇ ਖਾਲ਼ਿਆਂ ਦੀ ਸਫਾਈ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ, ਤਾਂ ਜੋ ਬਰਸਾਤਾਂ ਦੇ ਦਿਨਾਂ ਵਿਚ ਪਾਣੀ ਸ਼ਹਿਰ ਦੀਆਂ ਸੜਕਾਂ ‘ਤੇ ਨਾ ਰੁਕੇ ਅਤੇ ਉਸ ਦੀ ਯੋਗ ਨਿਕਾਸੀ ਹੋ ਸਕੇ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media