ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆ) – ਭਾਰਤੀ ਜਨਤਾ ਪਾਰਟੀ ਦੇ ਰਾਜਨੇਤਾ ਅਤੇ ਕੇਂਦਰੀ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰੀ ਸ੍ਰੀ ਥਾਵਰਚੰਦ ਗਹਿਲੋਤ
ਵੱਲੋਂ ਗੁਰੂ ਨਗਰੀ ਪੁੱਜਣ ’ਤੇ ਸਰਕਟ ਹਾਊਸ ਵਿਖੇ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ।ਗਹਿਲੋਤ ਕੇਂਦਰ ਸਰਕਾਰ ਵੱਲੋਂ ਬੀਤੇ 3 ਸਾਲਾਂ ਦੌਰਾਨ ਲੋਕ ਭਲਾਈ ਦੀਆਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਸਬੰਧੀ ਜਨਤਾ ਨੂੰ ਜਾਣੂ ਕਰਵਾਉਣ ਸਬੰਧੀ ਅਪੀਲ ਕਰਨ ਲਈ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ ਨਾਲ ਇੱਥੇ ਪੁੱਜੇ ਸਨ।
ਸਰਕਟ ਹਾਊਸ ਵਿਖੇ ਵਿਸ਼ੇਸ਼ ਬੈਠਕ ਜਿਸ ਛੀਨਾ ਤੋਂ ਇਲਾਵਾ ਮੇਅਰ ਬਖਸ਼ੀ ਰਾਮ ਅਰੋੜਾ, ਅਨਿਲ ਜੋਸ਼ੀ, ਰਾਕੇਸ਼ ਗਿੱਲ, ਰਾਕੇਸ਼ ਰਾਠੌਰ, ਰਾਜੇਸ਼ ਹਨੀ, ਕੇਵਲ ਕੁਮਾਰ ਐਸ.ਪੀ ਸੇਵਾਮੁਕਤ ਤੇ ਹੋਰ ਭਾਜਪਾ ਵਰਕਰ ਮੌਜ਼ੂਦ ਸਨ, ਨਾਲ ਸ੍ਰੀ ਗਹਿਲੋਤ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਾਲੀ ਸਰਕਾਰ ਵੱਲੋਂ ਅਨੇਕਾਂ ਵਿਕਾਸ ਕਾਰਜ਼ਾਂ ਦੁਆਰਾ ਦੇਸ਼ ਦੀ ਅਰਥ-ਵਿਵਸਥਾ ਨੂੰ ਬਦਲਣ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲਾਹੇਵੰਦ ਸਕੀਮਾਂ ਦਾ ਪੂਰਾ ਸਹੀ ਢੰਗ ਨਾਲ ਲਾਹਾ ਲੈ ਸਕਣ।ਉਨ੍ਹਾਂ ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕ ਭਲਾਈ ਹਿੱਤ ਸਕੀਮਾਂ, ਜਿਨ੍ਹਾਂ ’ਚ ਉਜਵਲਾ ਯੋਜਨਾ, ਸਵੱਛ ਭਾਰਤ ਮੁਹਿੰਮ, ਬੇਟੀ ਦੇ ਜਨਮ ਸਬੰਧੀ ਪ੍ਰਦਾਨ ਕੀਤੀ ਜਾਣ ਵਾਲੀ ਜੀਵਨ ਯੋਜਨਾ ਆਦਿ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ।
ਬੈਠਕ ਮੌਕੇ ਛੀਨਾ ਤੇ ਉਕਤ ਭਾਜਪਾ ਵਰਕਰਾਂ ਨੇ ਗਹਿਲੋਤ ਨਾਲ ਗੱਲਬਾਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਦੀ ਵਚਨਬੱਧਤਾ ਦੁਹਰਾਉਂਦਿਆਂ ਕੇਂਦਰ ਸਰਕਾਰ ਦੀਆਂ ਮਹੱਤਵਪੂਰਨ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰੇਕ ਪ੍ਰਕਾਰ ਲੋਕਾਂ ’ਚ ਵਿਚਰ ਲਈ ਦਾ ਅਹਿਦ ਲਿਆ।ਇਸ ਮੌਕੇ ਭਾਜਪਾ ਵਰਕਰਾਂ ਨੇ ਜਿੱਥੇ ਜ਼ਿਲ੍ਹੇ ’ਚ ਕੀਤੇ ਜਾ ਰਹੇ ਵਿਕਾਸ ਸਬੰਧੀ ਸ੍ਰੀ ਗਹਿਲੋਤ ਨੂੰ ਜਾਣੂ ਕਰਵਾਇਆ, ਉੱਥੇ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਲੋਕਪੱਖੀ ਸਕੀਮਾਂ ਲਈ ਆਮ ਜਨਤਾ ’ਚ ਕੀਤੇ ਜਾ ਰਹੇ ਪ੍ਰਚਾਰ ਦੇ ਨਾਲ ਵਿਰੋਧੀ ਧਿਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media