ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਆ ਰਹੀ ਮਾਨਸੂਨ ਨੂੰ ਵੇਖਦੇ ਹੋਏ ਜਿਲ੍ਹੇ ਵਿੱਚ ਹੜ੍ਹਾਂ ਦੇ ਸੰਭਾਵੀ ਖਤਰੇ ਨਾਲ
ਨਜਿੱਠਣ ਲਈ ਪਹਿਲ ਕਰਦੇ ਹੋਏ ਹੜ੍ਹ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਹੈ।ਜਿਲ੍ਹਾ ਮਾਲ ਅਫ਼ਸਰ ਮੁਕੇਸ਼ ਸ਼ਰਮਾ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਅੰਮ੍ਰਿਤਸਰ ਦੇ ਅਜਨਾਲਾ, ਰਾਜਾਸਾਂਸੀ, ਮਜੀਠਾ ਅਤੇ ਬਾਬਾ ਬਕਾਲਾ ਦਾ ਕੁਝ ਹਿੱਸਾ ਦਰਿਆਵਾਂ ਨਾਲ ਲੱਗਦਾ ਹੋਣ ਕਾਰਨ ਬਹੁਤ ਭਾਰੀ ਮੀਂਹ ਪੈਣ ਉੱਤੇ ਹੜ੍ਹ ਦਾ ਖ਼ਤਰਾ ਰਹਿੰਦਾ ਹੈ।ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਕਾਇਮ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਟਰੋਲ ਰੂਮ ਤੋਂ ਜਿੱਥੇ ਹੜ੍ਹ ਦੀ ਸਥਿਤੀ ਵਿੱਚ ਸਹਾਇਤਾ ਲੈਣ ਲਈ ਮਦਦ ਮਿਲੇਗੀ ਉਥੇ ਲੋਕਾਂ ਨੂੰ ਹੜ੍ਹ ਸਬੰਧੀ ਅਗਾਊਂ ਜਾਣਕਾਰੀ ਦਿੱਤੀ ਜਾ ਸਕੇਗੀ।ਉਨ੍ਹਾਂ ਦੱਸਿਆ ਕਿ ਇਸ ਕੰਟਰੋਲ ਰੂਮ ਦਾ ਨੰਬਰ 0183-2229125 ਹੈ ਅਤੇ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਵਿੱਚ ਇਸ ਕੰਟਰੋਲ ਰੂਮ ਤੇ ਫੋਨ ਕਰਕੇ ਹੜ੍ਹਾ ਸਬੰਧੀ ਮਦਦ ਲੈ ਸਕਦਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media