ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਸਮਾਜਿਕ ਨਿਆ ਸਸ਼ਕਤੀਕਰਨ ਮੰਤਰੀ ਥਾਵਰਚੰਦ ਗਹਿਲੋਤ ਨੇ ਅੰਮ੍ਰਿਤਸਰ ਵਿਚ ਚਲ ਰਹੇ ਸਵਾਮੀ ਵਿਵੇਕਾਨੰਦ ਨਸ਼ਾ
ਛੁਡਾਊ ਕੇਂਦਰ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਪ੍ਰਬੰਧਾਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਉਕਤ ਸੈਂਟਰ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਜੋ ਵੀ ਲੋੜ ਹੋਵੇਗੀ ਉਹ ਉਸ ਨੂੰ ਤੁਰੰਤ ਪੂਰਾ ਕਰਨਗੇ।ਅੱਜ ਵਿਭਾਗ ਦੇ ਰਾਜ ਮੰਤਰੀ ਵਿਜੈ ਸਾਂਪਲਾ ਦੇ ਨਾਲ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਨ ਆਏ ਗਹਿਲੋਤ ਨੇ ਕੇਂਦਰ ਵਿਚ ਨਸ਼ਾ ਛੱਡਣ ਲਈ ਕੀਤੇ ਗਏ ਪ੍ਰਬੰਧਾਂ ਨੂੰ ਬਾਰੀਕੀ ਨਾਲ ਵੇਖਿਆ ਅਤੇ ਉਥੇ ਦਾਖ਼ਲ ਮਰੀਜਾਂ ਨਾਲ ਵੀ ਗੱਲਬਾਤ ਕੀਤੀ।
ਗਹਿਲੋਤ ਨੇ ਕੇਂਦਰ ਦੇ ਸੰਚਾਲਕ ਡਾ. ਪੀ.ਡੀ ਗਰਗ ਕੋਲੋਂ ਨਸ਼ਾ ਛੁਡਾਉਣ ਲਈ ਵਰਤੀਆਂ ਜਾਂਦੀਆਂ ਦਵਾਈਆਂ ਅਤੇ ਤਰੀਕੀਆਂ ਬਾਰੇ ਬੜੀ ਗੰਭੀਰਤਾ ਨਾਲ ਜਾਣਕਾਰੀ ਲਈ।ਉਨ੍ਹਾਂ ਮਰੀਜਾਂ ਨੂੰ ਦਵਾਈਆਂ ਦੇ ਨਾਲ ਨਾਲ ਮਾਨਸਿਕ ਤੌਰ ਉੱਤੇ ਨਸ਼ਾ ਛੱਡਣ ਦੇ ਸਮਰੱਥ ਬਣਾਉਣ ਲਈ ਅਪਣਾਏ ਜਾਂਦੇ ਢੰਗਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਸ਼ਲਾਘਾਯੋਗ ਉਪਰਾਲਾ ਹੈ ਅਤੇ ਸਰਹੱਦੀ ਪੱਟੀ ਉਹ ਨੌਜਵਾਨ ਜੋ ਕਿਸੇ ਨਾ ਕਿਸੇ ਕਾਰਨ ਨਸ਼ੇ ਦੀ ਗ੍ਰਿਫਤ ਵਿਚ ਆ ਗਏ ਹਨ ਨੂੰ ਇਸ ਕੇਂਦਰ ਤੋਂ ਸਹਾਇਤਾ ਲੈ ਕੇ ਨਸ਼ਾ ਮੁਕਤ ਹੋਣਾ ਚਾਹੀਦਾ ਹੈ।ਉਨ੍ਹਾਂ ਡਾ. ਗਰਗ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰ ਦੀ ਮਦਦ ਲਈ ਹਰ ਤਰ੍ਹਾਂ ਦੀ ਸਹਾਇਤਾ ਕਰਨਗੇ।
ਗਹਿਲੋਤ ਨੇ ਕਿਹਾ ਕਿ ਭਾਰਤ ਤਾਂ ਹੀ ਦੁਨੀਆਂ ਦੇ ਨਕਸ਼ੇ ਵਿੱਚ ਚਮਕ ਸਕਦਾ ਹੈ ਜੇਕਰ ਇਥੋਂ ਦਾ ਨੌਜਵਾਨ ਸਹੀ ਜੀਵਨ ਜਾਂਚ ਸਿੱਖ ਕੇ ਦੇਸ਼ ਦੀ ਤਰੱਕੀ ਲਈ ਕੰਮ ਕਰੇ।ਉਨ੍ਹਾਂ ਇਸ ਮੌਕੇ ਪ੍ਰੈਸ ਵਾਰਤਾ ਵਿੱਚ ਕੇਂਦਰ ਸਰਕਾਰ ਵਲੋਂ ਚਲਈਆਂ ਜਾ ਰਹੀਆਂ ਵੱਖ-ਵੱਖ ਯੋਜਨਵਾਂ ਦਾ ਜਿਕਰ ਵੀ ਕੀਤਾ।ਇਸ ਮੌਕੇ ਐਸ.ਡੀ.ਐਮ ਰਾਜੇਸ਼ ਸ਼ਰਮਾ, ਏ.ਡੀ.ਸੀ.ਪੀ ਕਰਾਈਮ ਤੇਜਬੀਰ ਸਿੰਘ ਹੁੰਦਲ ਜਿਲ੍ਹਾ ਵੈਲਫੇਅਰ ਅਫ਼ਸਰ ਸੰਜੀਵ ਮੰਨਣ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਸਵਤੰਰਤਾ ਸੇਨਾਨੀ ਵੀਰ ਸਿੰਘ ‘ਵੀਰ’ ਦੇ ਸਪੁੱਤਰ ਅਮਰਜੀਤ ਸਿੰਘ ਭਾਟੀਆ ਦਾ ਦਿਹਾਂਤ
ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਉਘੇ ਸਵਤੰਰਤਾ ਸੇਨਾਨੀ ਅਤੇ ਪੰਜਾਬੀ ਕਵੀ ਵੀਰ ਸਿੰਘ ਵੀਰ …
Punjab Post Daily Online Newspaper & Print Media