Friday, June 26, 2026

ਸੂਚਨਾ ਤੇ ਪ੍ਰਸਾਰ ਮੰਤਰਾਲੇ ਭਾਰਤ ਸਰਕਾਰ ਲੋਕਾਂ ਨੂੰ ਕਰੇਗਾ ਭਲਾਈ ਸਕੀਮਾਂ ਬਾਰੇ ਜਾਗਰੂਕ

ਪਠਾਨਕੋਟ, 16 ਜੂਨ (ਪੰਜਾਬ ਪੋਸਟ ਬਿਊਰੋ) – ਸੂਚਨਾ ਤੇ ਪ੍ਰਸਾਰ ਮੰਤਰਾਲੇ ਭਾਰਤ ਸਰਕਾਰ ਦੇ ਪਠਾਨਕੋਟ ਸਥਿਤ ਖੇਤਰੀ ਪ੍ਰਚਾਰ ਇਕਾਈ ਵੱਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ PPN160620716ਸੁਜਾਨਪੁਰ ਕਮਊਨਿਟੀ ਹਾਲ ਵਿਖੇ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੁਕ ਕਰਨ ਦੇ ਲਈ 21 ਅਤੇ 22 ਜੂਨ ਨੂੰ ਦੋ ਦਿਨ ਜਾਗਰੁਕਤਾ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੇ ਦੋਰਾਨ ਕੀਤਾ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰਾਜੇਸ ਬਾਲੀ ਖੇਤਰੀ ਪ੍ਰਚਾਰ ਅਧਿਕਾਰੀ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ , ਬਲਦੇਵ ਰਾਜ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਜੋਗਿੰਦਰ ਪਾਲ ਜਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਰਾਜੇਸ਼ ਗੁਪਤਾ ਮੈਨੇਂਜਰ ਲੀਡ ਬੈਂਕ ਪਠਾਨਕੋਟ, ਹਰੀਸ਼ ਮੋਹਣ ਪ੍ਰਿੰਸੀਪਲ ਆਈ.ਟੀ.ਆਈ (ਲੜਕੇ) ਅਤੇ ਹੋਰ  ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੇ ਦੋਰਾਨ ਸ੍ਰ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਦੱਸਿਆ ਕਿ ਉਕਤ ਪ੍ਰੋਗਰਾਮ ਅਧੀਨ 21 ਜੂਨ 2017 ਨੂੰ ਸਵੇਰੇ ਅੰਤਰ ਰਾਸਟਰੀ ਯੋਗਾ ਦਿਵਸ ਦੇ ਸਬੰਧ ਵਿੱਚ ਕਮਊਨਿਟੀ ਸੈਂਟਰ ਸੁਜਾਨਪੁਰ ਵਿਖੇ ਯੋਗਾ ਕੈਂਪ ਲਗਾਇਆ ਜਾਵੇਗਾ ਅਤੇ ਸਵੇਰੇ 10 ਵਜੇ ਐਸ.ਡੀ.ਐਮ ਪਠਾਨਕੋਟ ਡਾ. ਅਮਿਤ ਮਹਾਜਨ ਜਾਗਰੁਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾਂ ਕਰਨਗੇ।ਇਹ ਰੈਲੀ ਸੁਜਾਨਪੁਰ ਦੇ ਵੱਖ ਵੱਖ ਬਜਾਰਾਂ ਚੋ ਹੁੰਦੇ ਹੋਏ ਲੋਕਾਂ ਨੂੰ ਸਵੱਛ ਭਾਰਤ ਅਭਿਆਨ ਅਤੇ ਬੇਟੀ ਪੜਾਓ ਬੇਟੀ ਬਚਾਓ ਅਭਿਆਨ ਬਾਰੇ ਜਾਗਰੁਕ ਕਰੇਗੀ।ਉਨ੍ਹਾਂ ਦੱਸਿਆ ਕਿ 22 ਜੂਨ ਨੂੰ ਉਕਤ ਸਥਾਨ ਤੇ ਇਕ ਵਿਸੇਸ ਸੈਮੀਨਾਰ ਆਯੋਜਿਤ ਕੀਤਾ ਜਾਵੇਗਾ।ਜਿਸ ਵਿੱਚ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ, ਜਿਵੈ ਜਨ-ਧਨ ਯੋਜਨਾ, ਊਜਵਲਾ ਸਕੀਮ, ਪ੍ਰਧਾਨ ਮੰਤਰੀ ਸਵੈ ਰੋਜਗਾਰ ਯੋਜਨਾ, ਸਵੱਛ ਭਾਰਤ ਅਭਿਆਨ, ਬੇਟੀ ਬਚਾਓ ਬੇਟੀ ਪੜਾਓ ਆਦਿ ਬਾਰੇ ਲੋਕਾਂ ਨੂੰ ਜਾਗਰੁਕ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੋਂ ਕਿਵੇ ਲਾਭ ਪ੍ਰਾਪਤ ਕੀਤਾ ਜਾਵੇ ਬਾਰੇ ਵੀ ਦੱਸਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਬੇਟੀ ਬਚਾਓ-ਬੇਟੀ ਪੜਾਓ ਸਕੀਮ ਅਧੀਨ ਪਹਿਲਾਂ ਵੀ ਬਾਰਹਵੀਂ ਵਿੱਚੋਂ 85 ਪ੍ਰਤੀਸ਼ਤ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ ਹੈ ਅਤੇ ਉਕਤ ਪ੍ਰੋਗਰਾਮ ਦੋਰਾਨ ਦਸਵੀਂ ਅਤੇ ਬਾਹਰਵੀਂ ਜਮਾਤ ਵਿੱਚੋਂ ਜਿਲ੍ਹਾ ਪਠਾਨਕੋਟ ਵਿੱਚ ਟਾੱਪ ਕਰਨ ਵਾਲੇ ਤਿੰਨ-ਤਿੰਨ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਉਕਤ ਪ੍ਰੋਗਰਾਮ ਦੋਰਾਨ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹੇ ਅੰਦਰ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਬਾਰੇ ਵੀ ਲੋਕਾਂ ਨੂੰ ਜਾਗਰੁਕ ਕੀਤਾ ਜਾਵੇਗਾ ਤਾਂ ਜੋ ਪੇਂਡੂ ਖੇਤਰਾਂ ਵਿੱਚ ਰਹਿੰਦੇ ਨੋਜਵਾਨ ਇਨ੍ਹਾਂ ਸਕਿੱਲ ਸੈਂਟਰਾਂ ਤੋਂ ਲਾਭ ਪ੍ਰਾਪਤ ਕਰ ਸਕਣ ਅਤੇ ਟ੍ਰੇਨਿੰਗ ਤੋਂ ਬਾਅਦ ਆਪਣਾ ਖੁਦ ਦਾ ਰੋਜਗਾਰ ਸਥਾਪਤ ਕਰ ਸਕਣ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply