ਪਠਾਨਕੋਟ, 16 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਜੀ ਦੇ ਆਦੇਸਾਂ ਅਨੁਸਾਰ ਜਿਲ੍ਹਾ ਪਠਾਨਕੋਟ ਦੇ ਸਮੂਹ 3 ਵਿਧਾਨ ਸਭਾ ਚੋਣ ਹਲਕਿਆਂ
(001-ਸੁਜਾਨਪੁਰ,002-ਭੋਆ ਅਤੇ 003-ਪਠਾਨਕੋਟ) ਦੇ 18 ਤੋਂ 21 ਸਾਲ ਦੀ ਉਮਰ ਦੇ ਨੋਜਵਾਨਾਂ ਅਤੇ ਅਜਿਹੇ ਵਿਅਕਤੀਆਂ ਜਿਨ੍ਹਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਉਨ੍ਹਾਂ ਦੀਆਂ ਵੋਟਾਂ ਬਣਾਉਂਣ ਅਤੇ ਮੋਤ ਹੋ ਚੁੱਕੇ ਵੋਟਰਾਂ ਦੇ ਨਾਵਾਂ ਦੀ ਵੋਟਰ ਸੂਚੀ ਵਿਚੋਂ ਕਟੋਤੀ ਕਰਨ ਸਬੰਧੀ 1 ਜੁਲਾਈ 2017 ਤੋਂ 31 ਜੁਲਾਈ 2017 ਤੱਕ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਦਫਤਰ ਪੰਜਾਬ, ਚੰਡੀਗੜ੍ਹ ਵੱਲੋਂ ਯੋਗਤਾ ਮਿਤੀ 1/1/2017 ਨੂੰ ਮੁੱਖ ਰੱਖਦੇ ਹੋਏ ਵੋਟਰ ਸੂਚੀ ਦੀ ਵਿਸ਼ੇਸ ਸੁਧਾਈ ਸਬੰਧੀ ਇਸ ਮੁਹਿੰਮ ਦੌਰਾਨ 9 ਜੁਲਾਈ 2017 (ਐਤਵਾਰ) ਅਤੇ 23 ਜੁਲਾਈ 2017 (ਐਤਵਾਰ) ਨੂੰ ਜਿਲ੍ਹਾ ਪਠਾਨਕੋਟ ਦੇ ਤਿੰਨੋਂ ਵਿਧਾਨ ਸਭਾ ਚੋਣ ਹਲਕਿਆਂ ਦੇ ਸਮੁੱਚੇ ਪੋਲਿੰਗ ਬੂਥਾਂ ਉਪਰ 18 ਤੋਂ 21 ਸਾਲ ਦੇ ਨੋਜਵਾਨਾਂ ਦੀਆਂ ਵੋਟਾਂ ਦੀ ਤਿਆਰੀ ਸਬੰਧੀ ਕੈਂਪ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਮ੍ਰਿਤਕ ਵੋਟਰਾਂ ਦੀਆਂ ਵੋਟਾ ਦੀ ਕਟੋਤੀ ਸਬੰਧੀ ਮ੍ਰਿਤਕ ਦੇ ਵੇਰਵੇ ਪਰਿਵਾਰਕ /ਨਜਦੀਕੀਆਂ ਪਾਸੋਂ ਫਾਰਮ ਨੰ: 7 ਵੀ ਭਰਨ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਅਤੇ ਕਲੱਬਾਂ, ਵਾਰਡਾਂ ਸੋਸਾਇਟੀ, ਐੱਨ.ਜੀ.ਓਜ, ਸਮਾਜ ਸੇਵੀ ਸੰਸਥਾਵਾਂ, ਸਰਪੰਚਾਂ, ਨੰਬਰਦਾਰਾਂ, ਨਗਰ ਕੋਂਸਲਰਾਂ ਅਤੇ ਹੋਰ ਮੋਹਤਬਾਰ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਯੋਗਤਾ ਮਿਤੀ 1/1/2017 ਨੂੰ ਆਧਾਰ ਮੰਨਦੇ ਹੋਏ 18 ਤੋਂ 21 ਸਾਲ ਦੇ ਨੋਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਤਿਆਰ ਕਰਨ ਵਿੱਚ ਅਤੇ ਮ੍ਰਿਤਕ ਵੋਟਰਾਂ ਦੀ ਵੋਟਰ ਸੂਚੀ ਵਿਚੋਂ ਕਟੋਤੀ ਕਰਨ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਵੋਟਰ ਸੂਚੀ ਪਾਰਦਰਸ਼ੀ ਢੰਗ ਨਾਲ ਤਿਆਰ ਕੀਤੀ ਜਾ ਸਕੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media