ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਯੋਗ ਅਗਵਾਈ ਹੇਠ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ, ਖੁਰਾਕ,
ਆਧੁਨਿਕ ਸੈਡਾਂ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ `ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਲਈ 6 ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਹਰਦੀਪ ਸਿੰਘ ਨੇ ਦਸਿਆ ਕਿ ਘੱਟੋ ਘੱਟ ਦਸਵੀਂ ਪਾਸ, ਜਿਹਨਾਂ ਦੀ ਉਮਰ 18 ਤੋਂ 45 ਸਾਲ ਦੇ ਦਰਮਿਆਨ ਹੋਵੇ ਅਤੇ ਘੱਟੋ-ਘੱਟ ਪੰਜ ਦੁਧਾਰੂ ਪਸ਼ੂ ਰੱਖਦਾ ਹੋਵੇ, ਬੇਰੁਜਗਾਰ ਹੋਵੇ, ਇਸ ਕੋਰਸ ਵਿਚ ਭਾਗ ਲੈ ਸਕਦਾ ਹੈ।ਇਸ ਸਬੰਧੀ ਇੰਟਰਵਿਊ 23 ਜੂਨ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ ਵਿਖੇ ਹੋਵੇਗੀ।ਜਿਲ੍ਹਾ ਅੰਮ੍ਰਿਤਸਰ ਦੇ ਉਮੀਦਵਾਰ ਇਸ ਕੋਰਸ ਲਈ ਫਾਰਮ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਤੋਂ ਪ੍ਰਾਪਤ ਕਰਕੇ ਅਤੇ ਤਸਦੀਕ ਕਰਵਾਕੇ ਇੰਟਰਵਿਊ ਵਿਚ ਭਾਗ ਲੈ ਸਕਦੇ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media