ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਲਾਲ ਵਿਚ ਪਾਵਨ ਬਾਣੀ ਦੇ ਗੁਟਕਾ
ਸਾਹਿਬ ਦੀ ਹੋਈ ਬੇਅਦਬੀ ਬੇਹੱਦ ਦੁੱਖਦਾਈ ਹੈ।ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਪ੍ਰੋ: ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਰ-ਬਾਰ ਅਖਬਾਰਾਂ ਵਿਚ ਇਸ਼ਤਿਹਾਰ ਤੇ ਖਬਰਾਂ ਪ੍ਰਕਾਸ਼ਿਤ ਕਰਵਾ ਕੇ ਪਿੰਡਾਂ ਸ਼ਹਿਰਾਂ ਦੀਆਂ ਗੁਰਦੁਆਰਾ ਕਮੇਟੀਆਂ, ਸਭਾ-ਸੁਸਾਇਟੀਆਂ, ਗ੍ਰੰਥੀ ਸਿੰਘਾਂ ਤੇ ਸੰਗਤਾਂ ਨੂੰ ਸੁਚੇਤ ਵੀ ਕੀਤਾ ਜਾਂਦਾ ਹੈ।ਗੁਰੂ-ਘਰਾਂ ਦੀ ਪਹਿਰੇਦਾਰੀ ਲਾਜ਼ਮੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸ਼ਰਾਰਤੀ ਅਨਸਰ ਕਿਸੇ ਮਾੜੀ ਘਟਨਾ ਨੂੰ ਅੰਜਾਮ ਨਾ ਦੇ ਸਕਣ।ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਖੁਫੀਆ ਏਜੰਸੀਆਂ ਰਾਹੀਂ ਇਨ੍ਹਾਂ ਘਟਨਾਵਾਂ ਪਿਛਲੇ ਚਿਹਰਿਆਂ ਨੂੰ ਲੱਭ ਕੇ ਇਨ੍ਹਾਂ ਅਮਨ ਸ਼ਾਂਤੀ ਦੇ ਵੈਰੀਆਂ ਨੂੰ ਸਖਤ ਸਜ਼ਾਵਾਂ ਦੇਣ।ਉਨ੍ਹਾਂ ਸਰਕਾਰ ਦੀ ਕਾਰਜਕੁਸ਼ਲਤਾ ਉਪਰ ਰੋਸ ਪ੍ਰਗਟ ਕਰਦਿਆਂ ਸ਼ੰਕਾ ਜਤਾਈ ਕਿ ਸਰਕਾਰ ਦੇ ਇਨ੍ਹਾਂ ਘਟਨਾਵਾਂ ਨੂੰ ਨਾ-ਰੋਕ ਪਾਉਣ ਕਾਰਨ ਪੰਜਾਬ ਵਿਚ ਕਿਸੇ ਵੀ ਸਮੇਂ ਅਸ਼ਾਂਤੀ ਵਾਲਾ ਮਾਹੌਲ ਬਣ ਸਕਦਾ ਹੈ।ਉਨ੍ਹਾਂ ਕਿਹਾ ਕਿ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀ ਪਾਵਨ ਗੁਰਬਾਣੀ ਦੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਤਰੁੰਤ ਗ੍ਰਿਫਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।ਉਨ੍ਹਾਂ ਕਿਹਾ ਕਿ ਪਿੰਡ ਜਲਾਲ ਵਿਚ ਵਾਪਰੀ ਇਸ ਦੁੱਖਦਾਈ ਘਟਨਾ ਦੀ ਜਾਂਚ ਲਈ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਮੇਜਰ ਸਿੰਘ ਤੇ ਗੁਰਦੁਆਰਾ ਗੁਰੂਸਰ ਮਹਿਰਾਜ ਦੇ ਮੈਨੇਜਰ ਸੁਮੇਰ ਸਿੰਘ ’ਤੇ ਅਧਾਰਤ ਕਮੇਟੀ ਗਠਿਤ ਕੀਤੀ ਗਈ ਹੈ ਜੋ ਪਿੰਡ ਜਲਾਲ ਵਿਚ ਵਾਪਰੀ ਸਾਰੀ ਘਟਨਾ ਦੀ ਰਿਪੋਰਟ ਦੇਵੇਗੀ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media