Tuesday, March 24, 2026

ਕੇਂਦਰ ਸਰਕਾਰ ਵੱਲੋਂ ਜੀ.ਐਸ.ਟੀ ਸਬੰਧੀ ਇਸ਼ਤਿਹਾਰ ਵਿਚ ਸਿੱਖ ਦਸਤਾਰ ਦਾ ਅਪਮਾਨ

ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ -ਪ੍ਰੋ: ਕਿਰਪਾਲ ਸਿੰਘ ਬਡੂੰਗਰ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਭਾਰਤ ਸਰਕਾਰ ਦੇ ਅਦਾਰੇ ‘ਸੈਂਟਰਲ ਬੋਰਡ ਆਫ ਐਕਸਾਈਜ਼ ਐਂਡ ਕਸਟਮ ਵਿਭਾਗ’ ਵੱਲੋਂ ਵੱਖ-ਵੱਖ ਅਖਬਾਰਾਂ ਵਿਚ ਮਿਤੀ 16 ਜੂਨ Kirpal Badunger12017 ਨੂੰ ਜੀ.ਐਸ.ਟੀ ਸਬੰਧੀ ਜਾਰੀ ਕੀਤੇ ਗਏ ਇਸ਼ਹਿਤਾਰ ਵਿਚ ਸਿੱਖ ਦਸਤਾਰ ਦੇ ਕੀਤੇ ਗਏ ਅਪਮਾਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ਼ਹਿਤਾਰ ਵਿਚ ਵੱਖ-ਵੱਖ ਧਰਮਾਂ, ਫਿਰਕਿਆਂ ਦੇ ਲੋਕਾਂ ਦੀ ਪ੍ਰਕਾਸ਼ਿਤ ਕੀਤੀ ਗਈ ਸਮੂਹਿਕ ਤਸਵੀਰ ਵਿਚ ਬਾਕੀ ਸਭ ਲੋਕਾਂ ਦੀਆਂ ਤਸਵੀਰਾਂ ਸਹੀ ਢੰਗ ਨਾਲ ਪ੍ਰਕਾਸ਼ਿਤ ਕਰਕੇ ਇੱਕ ਗ਼ੈਰ-ਸਿੱਖ ਦੇ ਸਿਰ ਉਪਰ ਸਿੱਖ ਦਸਤਾਰ ਲਗਾ ਕੇ ਕੌਮਾਂਤਰੀ ਪੱਧਰ ’ਤੇ ਇਸ ਦਾ ਅਪਮਾਨ ਕੀਤਾ ਗਿਆ ਹੈ, ਜੋ ਕਦਾਚਿਤ ਬਰਦਾਸ਼ਤ ਕਰਨਯੋਗ ਨਹੀਂ।ਉਨ੍ਹਾਂ ਕਿਹਾ ਕਿ ਅੱਜ ਅੰਤਰਰਾਸ਼ਟਰੀ ਪੱਧਰ ’ਤੇ ਸਿੱਖਾਂ ਦੀ ਦਸਤਾਰ ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੋਈ ਹੈ।ਦੇਸ਼ ਅਤੇ ਵਿਦੇਸ਼ਾਂ ਦੀਆਂ ਸਰਕਾਰਾਂ ਵਿਚ ਸਿੱਖਾਂ ਨੇ ਸਨਮਾਨਜਨਕ ਅਹੁਦੇ ਪ੍ਰਾਪਤ ਕੀਤੇ ਹੋਏ ਹਨ।ਇਥੋਂ ਤਕ ਕਿ ਪਿਛਲੀ ਕੇਂਦਰ ਸਰਕਾਰ ਵਿਚ ਮਾਨਯੋਗ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਵੀ ਇੱਕ ਦਸਤਾਰਧਾਰੀ ਸਿੱਖ ਲੰਮਾ ਸਮਾਂ ਰਹੇ ਹਨ, ਜਿਨ੍ਹਾਂ ਨੂੰ ਸਾਰਾ ਦੇਸ਼ ਚੰਗੀ ਤਰ੍ਹਾਂ ਜਾਣਦਾ ਹੈ।
ਪ੍ਰੋ: ਬਡੂੰਗਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਇਸ ਇਸ਼ਤਿਹਾਰ ਵਿਚੋਂ ਤੁਰੰਤ ਨਕਲੀ ਬਣਾਈ ਗਈ ਫੋਟੋ ਨੂੰ ਹਟਾ ਕੇ ਅਸਲ ਸਿੱਖ ਦੀ ਫੋਟੋ ਲਗਾਉਣ ਦੀ ਅਪੀਲ ਕਰਦਿਆਂ ਪੁਰਾਣੇ ਇਸ਼ਤਿਹਾਰ ਉਪਰ ਰੋਕ ਲਗਾਉਣ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਉਪਰ ਸਖਤ ਕਾਰਵਾਈ ਦੀ ਮੰਗ ਵੀ ਕੀਤੀ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply