Sunday, September 20, 2026

ਸਾਹਿਬ ਗਿਆਨੀ ਜਗਤਾਰ ਸਿੰਘ ਨਾਲ ਮਿਲ ਕੇ ਪ੍ਰੋ: ਬਡੂੰਗਰ ਨੇ ਸਿੰਘ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਪਿਤਾ ਪ੍ਰੀਤਮ ਸਿੰਘ ਜੋ PPN1706201708ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀਆਂ ਅਸਥੀਆਂ ਅੱਜ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਸਮੇਂ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਵੀ ਹਾਜ਼ਰ ਸਨ, ਜਿੰਨਾਂ ਨੇ ਗਿਆਨੀ ਜਗਤਾਰ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਪ੍ਰੋ: ਬਡੂੰਗਰ ਨੇ ਕਿਹਾ ਕਿ ਪ੍ਰੀਤਮ ਸਿੰਘ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ, ਜਿੰਨ੍ਹਾਂ ਦੀ ਉਚੀ ਸ਼ਖਸੀਅਤ ਕਰਕੇ ਉਨਾਂ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।ਇਸ ਮੌਕੇ ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ ਧਰਮ ਪ੍ਰਚਾਰ, ਭਗਵੰਤ ਸਿੰਘ ਨਿੱਜੀ ਸਹਾਇਕ ਅਤੇ ਹੋਰ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply