ਚੰਡੀਗੜ, 19 ਜੂਨ (ਪੰਜਾਬ ਪੋਸਟ ਬਿਊਰੋ) – ਇੱਕ ਹੋਰ ਚੋਣ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਏਕੜ ਜਮੀਨ ਵਾਲੇ ਛੋਟੇ ਕਿਸਾਨਾਂ ਦਾ ਸਾਰਾ
ਅਤੇ ਦਰਮਿਆਨੇ ਕਿਸਾਨਾਂ ਨੂੰ ਕਰਜ਼ੇ ਦੀ ਰਕਮ ਨੂੰ ਨਾ ਦੇਖਦਿਆਂ 2 ਲੱਖ ਰੁਪਏ ਦੀ ਰਾਹਤ ਦੇਣ ਦਾ ਅੱਜ ਪੰਜਾਬ ਵਿਧਾਨ ਸਭਾ ਵਿੱਚ ਐਲਾਨ ਕਰ ਦਿੱਤਾ ਹੈ।ਪੰਜਾਬ ਅਸੈਂਬਲੀ ਵਿੱਚ ਇਸ ਐਲਾਨ ਨਾਲ 8.75 ਲੱਖ ਛੋਟੇ ਕਿਸਾਨਾਂ ਸਮੇਤ ਕੁੱਲ 10.25 ਲੱਖ ਕਿਸਾਨਾਂ ਨੂੰ ਲਾਭ ਪੁੱਜੇਗਾ।ਇਸ ਤੋਂ ਇਲਾਵਾ ਖੁਦਕੁਸ਼ੀ ਕਰਨ ਵਾਲੇ ਸਾਰੇ ਕਿਸਾਨਾਂ ਦੇ ਫਸਲੀ ਕਰਜ਼ੇ ਵੀ ਸਰਕਾਰ ਵਲੋਂ ਵਾਪਸ ਕੀਤੇ ਜਾਣਗੇ ਅਤੇ ਖੁਦਕੁਸ਼ੀ ਪੀੜਤ ਕਿਸਾਨਾਂ ਨੂੰ ਐਕਸ ਗ੍ਰੇਸ਼ੀਆ ਰਾਸ਼ੀ ਤਿੰਨ ਲੱਖ ਤੋਂ 5 ਲੱਖ ਕਰਨ ਦਾ ਫੈਸਲਾ ਕੀਤਾ ਗਿਆ ਹੈ।ਮੁਫਤ ਬਿਜਲੀ ਦੀ ਸਹੂਲਤ ਹਰ ਹਾਲਤ `ਚ ਜਾਰੀ ਰੱਖਣ ਦੀ ਗੱਲ ਕਰਦਿਆਂ ਸਮਰੱਥ ਕਿਸਾਨਾਂ ਨੂੰ ਆਪਣੇ ਤੌਰ `ਤੇ ਇਸ ਨੂੰ ਤਿਆਗਣ ਦੀ ਗੱਲ ਵੀ ਕਹੀ ਗਈ ਹੈ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media