ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਐਮ.ਏ ਐਜੂਕੇਸ਼ਨ ਭਾਗ ਦੂਜਾ (ਸਮੈਸਟਰ ਤੀਜਾ) ਦੀਆਂ
ਪ੍ਰੀਖਿਆਵਾਂ ਦਾ ਨਤੀਜਾ ਹਰ ਸਾਲ ਦੀ ਤਰਾਂ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਰਵਨੀਤ ਕੌਰ ਨੇ 8.77 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਗਗਨਦੀਪ ਕੌਰ ਨੇ 8.27 ਐਸ.ਜੀ.ਪੀ.ਏ ਹਾਸਿਲ ਕਰਕੇ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ 8.23 ਐਸ.ਜੀ.ਪੀ.ਏ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ਰੰਸੀਪਲ ਡਾ. ਨਾਇਬ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਵੱਖ-ਵੱਖ ਸੈਮੀਨਾਰਾਂ ਵਿੱਚ ਪੇਪਰ ਪੜਣ, ਵਿਦਿਅਕ ਤੇ ਸਹਿ-ਵਿਦਿਅਕ ਗਤੀਵਿਧੀਆਂ’ਚ ਹਿੱਸਾ ਲੈਣ ਅਤੇ ਆਧੁਨਿਕ ਲੈਬੋਰਟਰੀਆਂ ਦੀ ਬਦੌਲਤ ਸਾਰੇ ਪ੍ਰੈਕਟੀਕਲ ਕਰਵਾਉਣ ਨਾਲ ਵਿਦਿਆਰਥੀਆਂ ਦੇ ਗਿਆਨਲੂਲੂ’ਚ ਵਾਧਾ ਹੋਇਆ ਹੈ।ਉਹਨਾਂ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਸੁਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਇਹ ਸ਼ਾਨਦਾਰ ਨਤੀਜਾ ਪ੍ਰਾਪਤ ਹੋਇਆ ਹੈ।ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਐਮ.ਏ ਐਜੂਕੇਸ਼ਨ ਦੇ ਨਵੇ ਸੈਸ਼ਨ ਦੇ ਦਾਖਲੇ ਲਈ ਯੂਨੀਵਰਸਿਟੀ ਨਿਯਮਾਂ ਅਨੁਸਾਰ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਇਸ ਮੌਕੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਪਿ੍ਰੰਸੀਪਲ ਸਮੇਤ ਸਾਰੇ ਸਟਾਫ਼ ਮੈਂਬਰਾਂ ਦੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media