ਕਾਰਾਂ `ਚ ਕਾਲੀਆਂ ਜਾਲੀਆਂ ਲਾਉਣ ਵਾਲੇ ਬਖਸ਼ੇ ਨਹੀਂ ਜਾਣਗੇ ਪਵਨ ਸ਼ਰਮਾ
ਧੂਰੀ, 19 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੱਜ ਟ੍ਰੈਫਿਕ ਇੰਚਾਰਜ ਸ਼੍ਰੀ ਪਵਨ ਕੁਮਾਰ ਸ਼ਰਮਾ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 20 ਦੇ ਕਰੀਬ ਵਿਅਕਤੀਆਂ ਦੇ ਵਾਹਨਾਂ ਦੇ
ਚਲਾਨ ਕੱਟੇ ਗਏ।ਪਵਨ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਧੂਰੀ ਅਕਾਸ਼ਦੀਪ ਸਿੰਘ ਔਲਖ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਪੁਲਿਸ ਵੱਲੋਂ ਕਾਲੀਆਂ ਜਾਲੀਆਂ ਲਗੀਆਂ ਗੱਡੀਆਂ ਅਤੇ ਬਿਨਾਂ ਨੰਬਰ ਪਲੇਟਾਂ ਵਾਲੀਆਂ ਗੱਡੀਆਂ ਦੀ ਚੈਕਿੰਗ ਕਰਕੇ ਉਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ।ਉਹਨਾਂ ਕਾਰਾਂ ਵਿੱਚ ਲੱਗੀਆਂ ਕਾਲੀਆਂ ਜਾਲੀਆਂ ਵੀ ਉਤਰਵਾਈਆਂ। ਉਹਨਾਂ ਕਿਹਾ ਕਿ ਕਈ ਗੈਂਗਸਟਰ ਅਤੇ ਸਮਾਜ ਵਿਰੋਧੀ ਅਨਸਰ ਕਾਰਾਂ ਵਿੱਚ ਕਾਲੀਆਂ ਜਾਲੀਆਂ ਲਗਾ ਕੇ ਪੁਲਿਸ ਨੂੰ ਚਕਮਾ ਦੇਣ ਵਿੱਚ ਕਾਮਯਾਬ ਹੋ ਜਾਂਦੇ ਹਨ ਅਤੇ ਪੁਲਿਸ ਨੂੰ ਵੀ ਗੱਡੀਆਂ ਅੰਦਰ ਕਾਲੀਆਂ ਜਾਲੀਆਂ ਲੱਗੀਆਂ ਹੋਣ ਕਾਰਨ ਅਜਿਹੇ ਸਮਾਜ ਵਿਰੋਧੀ ਅਨਸਰਾਂ ਦੀ ਪਛਾਣ ਕਰਨੀ ਮੁਸ਼ਕਿਲ ਹੁੰਦੀ ਹੈ।ਉਹਨਾਂ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਤਰਜ਼ `ਤੇ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਕੇਵਲ ਸਿੰਘ, ਮੱਖਣ ਸਿੰਘ, ਮਿੱਠੂ ਸਿੰਘ ਅਤੇ ਹੈਪੀ ਸਿੰਘ ਆਦਿ ਵੀ ਹਾਜ਼ਰ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media