ਪਠਾਨਕੋਟ, 19 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲਾ ਆਯੂਰਵੈਦਿਕ ਅਤੇ ਯੂਨਾਨੀ ਵਿਭਾਗ ਪਠਾਨਕੋਟ ਵੱਲੋਂ 21 ਜੂਨ ਨੂੰ ਗੁਰੂ ਕਰਤਾਰ ਪੈਲੇਸ,
ਸਿਆਲੀ ਰੋਡ, ਪਠਾਨਕੋਟ ਵਿਖੇ ਵਿਸ਼ਵ ਯੋਗ ਦਿਵਸ ਮਨਾਇਆ ਜਾ ਰਿਹਾ ਹੈ।ਇਹ ਜਾਣਕਾਰੀ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਨੇ ਦਿੰਦਿਆ ਦਸਿਆ ਕਿ 21 ਜੂਨ ਨੂੰ ਸਵੇਰੇ 06.55 ਵਜੇ ਯੋਗਾ ਸ਼ੁਰੂ ਕੀਤਾ ਜਾਵੇਗਾ, ਜੋ 08:00 ਵਜੇ ਸਮਾਪਤ ਹੋਵੇਗਾ।ਉਨਾਂ ਦਸਿਆ ਕਿ ਇਸ ਯੋਗਾ ਦਿਵਸ ਵਿੱਚ ਜਿਲੇ ਦੇ ਸਾਰੇ ਸਰਕਾਰੀ ਅਧਿਕਾਰੀ, ਵਿਦਿਆਰਥੀ, ਨੌਜਵਾਨ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਹਿੱਸਾ ਲੈ ਰਹੇ ਹਨ।ਉਨਾਂ ਦਸਿਆ ਕਿ ਯੋਗਾ ਦਿਵਸ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਗਾ ਦਿਵਸ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਯੋਗਾ ਨੂੰ ਆਪਣੀ ਰੋਜਾਨਾ ਦੀ ਜਿੰਦਗੀ ਵਿੱਚ ਸ਼ਾਮਲ ਕਰਕੇ ਤੰਦਰੁਸਤ ਰਹਿਣ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media